ਮੁੱਖ ਮੰਤਰੀ ਵੱਲੋਂ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

921
Advertisement

ਚੰਡੀਗੜ੍ਹ, 29 ਅਗਸਤ(ਵਿਸ਼ਵ ਵਾਰਤਾ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਅਤੇ ਉਦਾਸੀ ਮੱਤ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਸ ਪਵਿੱਤਰ ਦਿਹਾੜੇ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਸੰਤ ਬਾਬਾ ਸ੍ਰੀ ਚੰਦ ਜੀ ਨੇ ਅਧਿਆਤਮਵਾਦ ਦੇ ਰਸਤੇ ‘ਤੇ ਚਲਦੇ ਹੋਏ ਸਮੁੱਚੀ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਹਾਸਲ ਕਰਨ ਦਾ ਰਾਹ ਦਿਖਾਇਆ। ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸ੍ਰੀ ਚੰਦ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, ”ਸਾਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਵਲਗਣਾਂ ਤੋਂ ਉਪਰ ਉਠ ਕੇ ਸਮਾਜ ਵਿੱਚ ਦਿਆਲਤਾ, ਭਾਈਚਾਰਕ ਸਾਂਝ ਅਤੇ ਪਿਆਰ ਦਾ ਪਸਾਰ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ”।

Advertisement

LEAVE A REPLY

Please enter your comment!
Please enter your name here