Advertisement
ਚੰਡੀਗੜ, 1 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਈਦ-ਉਲ-ਜ਼ੂਹਾ (ਬਕਰੀਦ) ਦੇ ਮੌਕੇ ‘ਤੇ ਪੰਜਾਬ ਵਾਸੀਆਂ ਖਾਸ ਤੌਰ ‘ਤੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ।
ਆਪਣੇ ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਈਦ-ਉਲ-ਜ਼ੂਹਾ ਦਾ ਤਿਓਹਾਰ ਭਾਈਚਾਰਕ ਸਾਂਝ ਪੈਦਾ ਕਰਨ ਅਤੇ ਦਾਨ ਕਰਨ ਦੇ ਨਾਲ ਨਾਲ ਹੱਕਾਂ ਤੋਂ ਵਾਂਝੇ ਅਤੇ ਲੋੜਵੰਦਾਂ ਦੀ ਮਦਦ ਕਰਨ ਦਾ ਜਜ਼ਬਾ ਪੈਦਾ ਕਰਦਾ ਹੈ। ਉਹਨਾਂ ਨੇ ਲੋਕਾਂ ਨੂੰ ਸ਼ਾਂਤੀ ਦੀ ਭਾਵਨਾ ਅਤੇ ਰਾਸ਼ਟਰੀ ਅਖੰਡਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਡਟ ਕੇ ਪਹਿਰਾ ਦੇਣ ਲਈ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਪਵਿੱਤਰ ਤਿਓਹਾਰ ਜਾਤ, ਰੰਗ, ਨਸਲ ਅਤੇ ਧਰਮ ਤੋਂ ਉਪਰ ਉਠ ਕੇ ਰਲਮਿਲ ਕੇ ਮਨਾਉਣ ਦੀ ਅਪੀਲ ਕੀਤੀ।
Advertisement