ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ 413ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਪ੍ਰਕਾਸ਼ ਪੁਰਬ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਅਧਿਆਤਮਕ ਗਿਆਨ, ਮਾਨਵੀ ਕਦਰਾਂ ਕੀਮਤਾਂ ਅਤੇ ਵਿਸ਼ਵ ਵਿਆਪੀ ਭਾਈਚਾਰੇ ਦਾ ਅਧਾਰ ਹੈ। ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵ ਭਰ ਵਿੱਚ ਸ਼ਾਂਤੀ, ਸਦਭਾਵਨਾ, ਪਿਆਰ, ਭਾਈਚਾਰੇ, ਸਹਿਣਸ਼ੀਲਤਾ, ਮਾਨਵਤਾ ਅਤੇ ਬਰਾਬਰਤਾ ਨੂੰ ਬੜ੍ਹਾਵਾ ਦੇਣ ਲਈ ਪਵਿੱਤਰ ਸ੍ਰੀ ਗੁਰੂ ਗੰ੍ਰਥ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ ਦੇ ਸਿੱਖਾਂ ਲਈ ਸਤਿਕਾਰਯੋਗ ਅਤੇ ਮਾਨਵਤਾ ਲਈ ਮਾਰਗ ਦਰਸ਼ਕ ਹੋਣ ਦਾ ਪ੍ਰਗਟਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਮੌਜੂਦਾ ਸਮੇਂ ਵਿੱਚ ਹੋਰ ਵੀ ਵਧ ਤਰਕਸੰਗਤ ਹਨ। ਉਨ੍ਹਾਂ ਕਿਹਾ ਕਿ ਇਕ ਨਿੱਗਰ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਇਨ੍ਹਾਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ ਅਤੇ ਜਾਤ, ਰੰਗ, ਨਸਲ ਅਤੇ ਧਰਮ ਤੋਂ ਉੱਪਰ ਉਠ ਕੇ ਇਕ ਬਰਾਬਰੀ ਵਾਲਾ ਸਮਾਜ ਬਣਾਉਣਾ ਚਾਹੀਦਾ ਹੈ।
Fazilka ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Fazilka ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ ਹੈਰੋਇਨ ਤੇ 50 ਹਜ਼ਾਰ ਰੁਪਏ ਡਰੱਗ ਮਨੀ ਕੀਤੀ ਬਰਾਮਦ ਚੰਡੀਗੜ੍ਹ, 4...