ਮੁੱਖ ਮੰਤਰੀ ਵੱਲੋਂ ਹਜ਼ਾਰਾਂ ਪੰਜਾਬੀਆਂ ਸਮੇਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ

207
Advertisement

  • ਡੈਪੋ ਦੀ ਸ਼ੁਰੂਆਤ ਕਰਕੇ ਮੁੱਖ ਮੰਤਰੀ ਖੁਦ ਬਣੇ ਪਹਿਲੇ ਨਸ਼ਾ ਰੋਕੂ ਵਾਲੰਟੀਅਰ
  • ਪੰਜਾਬੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ

ਖਟਕੜ ਕਲਾਂ (ਨਵਾਂਸ਼ਹਿਰ), 23 ਮਾਰਚ (ਵਿਸ਼ਵ ਵਾਰਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇਫੁੱਲ ਭੇਟ ਕਰਦਿਆਂ ਨੌਜਵਾਨਾਂ ਦੇ ਸਸ਼ਕਤੀਕਰਨ ਦਾ ਤਹੱਈਆ ਕੀਤਾ। ਇਸ ਮੌਕੇ ਪੰਜਾਬ ਵਾਸੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟ ਦੇਣ ਲਈ ਸੂਬਾਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ।

ਅੱਜ ਦਾ ਇਹ ਇਤਿਹਾਸਕ ਦਿਹਾੜਾ ਨੌਜਵਾਨਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਨਸ਼ਾ ਰੋਕੂ ਅਫਸਰ (ਡਰੱਗ ਐਬਿੳੂਜ਼ ਪ੍ਰੀਵੈਨਸ਼ਨਅਫਸਰ) ਨਾਮ ਹੇਠ ਨਿਵੇਕਲੇ ਉਪਰਾਲੇ ਦਾ ਆਗਾਜ਼ ਕੀਤਾ ਜਿਸ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿੱਚ ਪੰਜਾਬ ਦੇ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਨਾਲਜੋੜਿਆ ਗਿਆ ਹੈ।

ਸੂਬਾ ਭਰ ਵਿੱਚ ਹਲਫ਼ ਦਿਵਾਉਣ ਲਈ ਕਰਵਾਏ ਸਮਾਗਮਾਂ ਦੀ ਲੜੀ ਵਿੱਚ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਦੁਪਹਿਰ ਠੀਕ 12 ਵਜੇ ਮੌਕੇ ਕੈਪਟਨ ਅਮਰਿੰਦਰਸਿੰਘ ਨੇ ਨਸ਼ਾ ਰੋਕੂ ਵਾਲੰਟੀਅਰ ਦੀ ਖੁਦ ਸਹੁੰ ਚੁੱਕਦਿਆਂ ਬਾਕੀ ਵਾਲੰਟੀਅਰਾਂ ਨੂੰ ਵੀ ਹਲਫ਼ ਦਿਵਾਇਆ। ਮੁੱਖ ਮੰਤਰੀ ਨੇ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਉਨਾਂਦੀ ਸਰਕਾਰ ਦੇ ਯਤਨਾਂ ਦਾ ਸਾਥ ਦੇਣ ਲਈ ਵਾਲੰਟੀਅਰਾਂ ਦਾ ਧੰਨਵਾਦ ਵੀ ਕੀਤਾ। ਸੂਬੇ ਦੇ ਜ਼ਿਲਾ ਹੈੱਡਕੁਆਰਟਰਾਂ ’ਤੇ ਕੈਬਨਿਟ ਮੰਤਰੀਆਂ ਨੇ ਵੀ ਨਾਲੋ-ਨਾਲ ਵਾਲੰਟੀਅਰਾਂ ਨੂੰਨਸ਼ਾ ਰੋਕੂ ਅਫਸਰ ਦੀ ਸਹੁੰ ਚੁਕਵਾਈ।

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ੁਰੂ ਹੋਈ ਇਸ ਵਿਲੱਖਣ ਮੁਹਿੰਮ ਦੀ ਅਗਵਾਈ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਸੂਬੇ ਦੇਪਹਿਲੇ ਨਸ਼ਾ ਰੋਕੂ ਵਾਲੰਟੀਅਰ ਬਣੇ ਅਤੇ ਐਸ.ਟੀ.ਐਫ. ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਡੈਪੋ ਦਾ ਸ਼ਨਾਖਤੀ ਕਾਰਡ ਸੌਂਪਿਆ। ਇਸ ਤੋਂ ਬਾਅਦ ਮੁੱਖ ਮੰਤਰੀਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਦੋ ਹੋਰ ਨੌਜਵਾਨ ਵਾਲੰਟੀਅਰਾਂ ਨੂੰ ਇਹ ਸ਼ਨਾਖ਼ਤੀ ਕਾਰਡ ਸੌਂਪੇ।

ਯੁਵਾ ਸਸ਼ਕਤੀਕਰਨ ਦਿਵਸ ਮੌਕੇ ਆਰੰਭ ਕੀਤੇ ਡੈਪੋ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਪੋ-ਆਪਣੇ ਆਲੇ-ਦੁਆਲੇ, ਮੁਹੱਲਿਆਂ ਜਾਂ ਸਬੰਧਤ ਥਾਵਾਂ ’ਤੇ ਕੰਮ ਕਰਨ ਲਈ ਹੋਰ ਸਮਰਪਿਤ ਵਾਲੰਟੀਅਰ ਨਾਲ ਜੋੜੇ ਜਾਣਗੇ ਜੋ ਸਥਾਨਕ ਪ੍ਰਸ਼ਾਸਨ, ਪੁਲੀਸ ਅਤੇਐਸ.ਟੀ.ਐਫ. ਨਾਲ ਤਾਲਮੇਲ ਬਿਠਾਉਣਗੇ। ਉਨਾਂ ਦੱਸਿਆ ਕਿ ਸਰਕਾਰ ਦੀ ਮੁਹਿੰਮ ਦੌਰਾਨ ਡੈਪੋ ਦੀ ਵੈੱਬਸਾਈਟ ’ਤੇ ਹੁਣ ਤੱਕ 4.25 ਲੱਖ ਵਾਲੰਟੀਅਰ ਰਜਿਸਟਰ ਵੀ ਹੋਚੁੱਕੇ ਹਨ ਅਤੇ ਇਸ ਸਬੰਧੀ ਹੋਰ ਅਰਜ਼ੀਆਂ ਆਉਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਹਰੇਕ ਪੰਜਾਬੀ ਨੂੰ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਸ਼ਿਕੰਜੇ ਵਿੱਚੋਂਕੱਢਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿਉਂਕਿ ਜੇਕਰ ਅਸੀਂ ਅਜਿਹਾ ਨਾ ਕੀਤਾ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਤਬਾਹ ਹੋ ਜਾਣਗੀਆਂ। ਉਨਾਂ ਕਿਹਾ ਕਿ ਹਰੇਕਪੰਜਾਬੀ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੇ ਵਿਕਾਸ ਤੇ ਤਰੱਕੀ ਦੇ ਹਿੱਤ ਵਿੱਚ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਸੁਨਾਮੀ ਪਿੱਛੋਂ ਅੰਡੇਮਾਨ ਤੇ ਨਿਕੋਬਾਰ ਟਾਪੂ ਵਿਖੇ ਆਪਣੀ ਫੇਰੀ ਨੂੰ ਵੀ ਯਾਦ ਕੀਤਾ ਜਿੱਥੇ ਬਰਤਾਨਵੀ ਹਕੂਮਤ ਵਿਰੁੱਧ ਬਗਾਵਤ ਦਾਝੰਡਾ ਚੁੱਕਣ ਵਾਲੇ ਹਜ਼ਾਰਾਂ ਪੰਜਾਬੀ ਦੇਸ਼ ਭਗਤਾਂ ਨੂੰ ਜੇਲਾਂ ਵਿੱਚ ਕੈਦ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਲੋਕਾਂ ਨੂੰ ਆਜ਼ਾਦੀ ਘੁਲਾਟੀਆਂ ਦੀ ਲਾਸਾਨੀ ਕੁਰਬਾਨੀਆਂ ਤੋਂ ਪ੍ਰੇਰਨਾਲੈਣ ਦਾ ਸੱਦਾ ਦਿੱਤਾ।

ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਮਸਲੇ ਨੂੰ ਭਾਰਤ ਸਰਕਾਰ ਕੋਲ ਉਠਾ ਚੁੱਕੀ ਹੈ ਅਤੇ ਉਹ ਨਿੱਜੀ ਤੌਰ ’ਤੇ ਵੀ ਇਸ ਸਬੰਧੀ ਮਾਮਲਾ ਉਠਾਉਣਗੇ।

ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ ਅਤੇ ਮਹਾਨ ਸ਼ਹੀਦ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੀ ਯਾਦਗਾਰ’ਤੇ ਸ਼ਰਧਾਂਜਲੀ ਦਿੱਤੀ।   ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਰਾਸ਼ਟਰ ਨੂੰਅਰਪਣ ਕੀਤਾ।

ਇਸ ਤੋਂ ਪਹਿਲਾਂ ਦੇਸ਼ ਦੇ ਇਨਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਇਨਾਂ ਦੀ ਲਾਸਾਨੀ ਕੁਰਬਾਨੀ ਤੋਂ ਪ੍ਰੇਰਣਾ ਲੈ ਕੇ ਆਪਣੇਹਿਰਦੇ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸੰਸਥਾਨਾਂ ਦੇ ਵਿਦਿਆਰਥੀਆਂ ਨੂੰਪੰਜਾਬ ਦੇ ਦੇਸ਼ ਭਗਤੀ ਤੇ ਰਾਸ਼ਟਰਵਾਦ ਦੇ ਅਮੀਰ ਵਿਰਸੇ ਨਾਲ ਜੋੜਨ ਲਈ ਖਟਕੜ ਕਲਾਂ ਵਿੱਚ ਇਸ ਯਾਦਗਾਰ ਤੇ ਅਜਾਇਬ ਘਰ ਵਿਖੇ ਲਿਆਉਣਾ ਚਾਹੀਦਾ ਹੈ।

ਸ੍ਰੀ ਸਿੱਧੂ ਨੇ ਮੁੱਖ ਮੰਤਰੀ ਨੂੰ ਨੌਜਵਾਨਾਂ, ਜੋ ਸੂਬੇ ਦੀ ਆਬਾਦੀ ਦਾ 56 ਫ਼ੀਸਦ ਹਨ, ਲਈ ਇਕ ਨੀਤੀ ਬਣਾਉਣ ਲਈ ਬੇਨਤੀ ਕੀਤੀ ਜਿਸ ਰਾਹੀਂ ਉਨਾਂ ਨੂੰ ਮਿਆਰੀ ਸਿੱਖਿਆਅਤੇ ਰੁਜ਼ਾਗਰ ਮਿਲੇੇ ਤਾਂ ਜੋ ਰੌਸ਼ਨ ਦਿਮਾਗਾਂ ਨੂੰ ਵਿਦੇਸ਼ਾਂ ਵੱਲ ਭੱਜਣ ਤੋਂ ਰੋਕਿਆ ਜਾ ਸਕੇ ਅਤੇ ਵਿਦੇਸ਼ੀ ਬੈਠੇ ਨੌਜਵਾਨਾਂ ਵਤਨ ਵੱਲ ਮੋੜਿਆ ਜਾ ਸਕੇ।

ਸਵਾਗਤੀ  ਤਕਰੀਰ ਵਿੱਚ ਨਵਾਂ ਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਵਿਰੋਧੀ ਮੁਹਿੰਮ ਆਰੰਭਣ ਲਈ ਵਧਾਈ ਦਿੱਤੀ। ਉਨਾਂ ਕਿਹਾ ਕਿ ਇਹ ਕਦਮ, ਜਿਸ ਦਾ ਉਦੇਸ਼ ਨੌਜਵਾਨਾਂਦਾ ਸਸ਼ਕਤੀਕਰਨ ਕਰਨਾ ਹੈ, ਸੂਬੇ ਦੀ ਪੁਰਾਣੀ ਸ਼ਾਨ ਬਹਾਲ ਕਰੇਗਾ।

ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨਾਂ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਅਭੈ ਸਿੰਘ ਸੰਧੂ, ਹਰਜੀਵਨਪਾਲ ਸਿੰਘ ਗਿੱਲ, ਜਗਜੀਵਨਪਾਲ ਸਿੰਘ ਗਿੱਲ,ਕਿਰਨਜੀਤ ਸੰਧੂ, ਮਨਜੀਤ ਕੌਰ, ਅਨੁਸ਼ਕਾ ਅਤੇ ਅਨੁਸ਼ਪਿ੍ਰਆ ਸ਼ਾਮਲ ਸਨ। ਸ਼ਹੀਦ ਸੁਖਦੇਵ ਦੇ ਪਰਿਵਾਰਕ ਮੈਂਬਰ ਅਸ਼ੋਕ ਥਾਪਰ, ਕਰਨ ਥਾਪਰ, ਸੰਦੀਪ ਥਾਪਰ,ਤਿ੍ਰਭੂਵਨ ਥਾਪਰ, ਸੁਭਾਸ਼ ਥਾਪਰ ਅਤੇ ਵਿਨੋਦ ਥਾਪਰ ਵੀ ਸ਼ਾਮਲ ਸਨ।

ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ,ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਗੁਰਇਕਬਾਲ ਕੌਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ, ਪ੍ਰਮੁੱਖਸਕੱਤਰ ਸੱਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ, ਸਕੱਤਰ ਗ੍ਰਹਿ ਤੇ ਨਿਆਂ ਰਾਹੁਲ ਤਿਵਾੜੀ ਅਤੇ ਸੈਰ-ਸਪਾਟਾ ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

Advertisement

LEAVE A REPLY

Please enter your comment!
Please enter your name here