ਮੈਲਬੌਰਨ ‘ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ

0
165

ਮੈਲਬੌਰਨ ‘ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ

ਮੈਲਬੌਰਨ,21ਅਕਤੂਬਰ(ਗੁਰਪੁਨੀਤ ਸਿੱਧੂ)- ਮੈਲਬੌਰਨ ਦੇ ਸ਼੍ਰੀ ਦੁਰਗਾ ਮੰਦਿਰ ਵਿਖੇ 29 ਅਕਤੂਬਰ, ਦਿਨ ਐਤਵਾਰ ਨੂੰ ਬੜੀ ਧੂਮ-ਧਾਮ ਨਾਲ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜਿੱਥੇ ਸਵੇਰੇ 11 ਵਜੇ ਤੋਂ ਸ਼ਾਮ 7:30 ਵਜੇ ਤੱਕ ਸਟੇਜ ਪ੍ਰੋਗਰਾਮ ਹੋਵੇਗਾ ਤੇ ਸ਼ਾਮ ਨੂੰ ਰਾਵਣ ਦਹਿਨ ਕੀਤਾ ਜਾਵੇਗਾ। ਇਸ ਮੌਕੇ ਤੇ ਬੱਚਿਆ ਲਈ ਖਾਸ ਤੌਰ ਤੇ ਕਲਚਰ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ ਜੋ ਕਿ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਦੁਪਹਿਰ 2 ਵਜੇ ਤੋਂ ਸ਼ਾਮ 7ਵਜੇ ਤੱਕ ਰਾਮਲੀਲਾ ਦੀ ਪੇਸ਼ਕਾਰੀ ਕੀਤੀ ਜਾਵੇਗੀ।