ਚੰਡੀਗੜ੍ਹ, 25 ਫਰਵਰੀ ਕੇਂਦਰ ਦੀ ਭਾਜਪਾ-ਅਕਾਲੀ ਗੱਠਜੋੜ ਸਰਕਾਰ ਕੋਲੋਂ 2014 ਦੀਆਂ ਲੋਕ ਸਭਾ ਚੋਣਾਂ ਮੌਕੇ ਕਿਸਾਨਾਂ ਨਾਲ ਕੀਤੇ ਵਾਅਦੇ ਲਾਗੂ ਕਰਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਪੰਜਾਬ ਅੰਦਰ ਹੀ ਰੋਕਣ ਦਾ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਪਾਰਟੀ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹਰਿਆਣਾ ਸਮੇਤ ਭਾਜਪਾ ਦੀਆਂ ਹੋਰ ਪ੍ਰਦੇਸ਼ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਰੋਕਣ ਪਿੱਛੇ ਮੋਦੀ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਸਮਝ ਆਉਂਦੀ ਹੈ, ਪਰੰਤੂ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਤੰਤਰਿਕ ਤਰੀਕੇ ਨਾਲ ਕੇਂਦਰ ਸਰਕਾਰ ‘ਤੇ ਦਬਾਅ ਪਾਉਣ ਜਾ ਰਹੇ ਕਿਸਾਨਾਂ ਅਤੇ ਕਿਸਾਨ ਸੰਗਠਨਾਂ ਨੂੰ ਰਸਤਿਆਂ ‘ਚ ਰੋਕ ਕੇ ਕਿਉਂ ਪਰੇਸ਼ਾਨ ਕਰ ਰਹੀ ਹੈ? ਕੈਪਟਨ ਸਰਕਾਰ ਦਾ ਕਿਸਾਨਾਂ ਉੱਤੇ ਇਹ ਜਬਰ-ਜ਼ੁਲਮ ਸਮਝ ਤੋਂ ਪਰੇ ਹੈ। ਅਮਨ ਅਰੋੜਾ ਨੇ ਹਰਿਆਣਾ ‘ਚ ਭਾਜਪਾ ਦੀ ਖੱਟਰ ਸਰਕਾਰ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕਰਨ ਅਤੇ ਦਰਜਨਾਂ ਕਿਸਾਨਾਂ ਉੱਤੇ ਕੇਸ ਦਰਜ ਕਰਨ ਦੀ ਕਾਰਵਾਈ ਦੀ ਵੀ ਆਲੋਚਨਾ ਕੀਤਾ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਅਤੇ ਕਿਸਾਨ ਸੰਗਠਨਾਂ ਵੱਲੋਂ ਨਰਿੰਦਰ ਮੋਦੀ ਸਰਕਾਰ ਉੱਤੇ ਡਾ. ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਾਉਣ ਅਤੇ ਸਮੁੱਚੇ ਕਿਸਾਨੀ ਕਰਜ਼ੇ ਮੁਆਫ਼ ਕਰਾਉਣ ਲਈ ਦਬਾਅ ਬਣਾਉਣ ਖ਼ਾਤਰ ‘ਦਿੱਲੀ ਕੂਚ’ ਦਾ ਸੱਦਾ ਦਿੱਤਾ ਗਿਆ ਸੀ, ਪਰੰਤੂ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ‘ਚ ਹੀ ਨਾਕਾਬੰਦੀ ਕਰ ਕੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਘੇਰ ਲਿਆ। ‘ਆਪ’ ਆਗੂ ਨੇ ਦੱਸਿਆ ਕਿ ਸੁਨਾਮ ਹਲਕੇ ਦੀ ਚੀਮਾ ਮੰਡੀ ‘ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੈਂਕੜੇ ਕਿਸਾਨਾਂ ਨੂੰ ਅਣਐਲਾਨੀ ਹਿਰਾਸਤ ‘ਚ ਲੈ ਲਿਆ ਗਿਆ। ਕੈਪਟਨ ਸਰਕਾਰ ਦੀ ਇਸ ਬੇਰੁਖ਼ੀ ਅਤੇ ਬੇਇਨਸਾਫ਼ੀ ਵਿਰੁੱਧ ਪਿਛਲੇ ਤਿੰਨ ਦਿਨਾਂ ਤੋਂ ਕਿਸਾਨਾਂ ਨੂੰ ਚੀਮਾ ਮੰਡੀ ‘ਚ ਹੀ ਪੱਕਾ ਮੋਰਚਾ ਲਾਉਣ ‘ਤੇ ਮਜਬੂਰ ਕਰ ਦਿੱਤਾ। ਅਮਨ ਅਰੋੜਾ ਨੇ ਚੀਮਾ ਮੰਡੀ ਜਾ ਕੇ ਕਿਸਾਨਾਂ ਦੇ ਰੋਸ ਧਰਨੇ ‘ਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਇਸ ਬੇਲੋੜੇ ਕਦਮ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਅਤੇ ਸੱਤਾਧਾਰੀ ਪਾਰਟੀਆਂ ਵੱਲੋਂ ਕੀਤੇ ਚੋਣ ਵਾਅਦੇ ਲਾਗੂ ਕਰਾਉਣ ਲਈ ਆਮ ਆਦਮੀ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ‘ਚ ਕਿਸਾਨਾਂ ਨਾਲ ਡਟ ਕੇ ਖੜੀ ਹੈ।
‘ਆਪ’ ਆਗੂ ਨੇ ਕਿਹਾ ਕਿ ਕਿਸਾਨਾਂ ਨਾਲ ਝੂਠੇ ਅਤੇ ਗੁਮਰਾਹ ਕੁੰਨ ਵਾਅਦੇ ਕਰ ਕੇ ਕੇਂਦਰ ਦੀ ਸੱਤਾ ‘ਚ ਆਈ ਭਾਜਪਾ-ਅਕਾਲੀ ਗੱਠਜੋੜ ਸਰਕਾਰ ਨੇ ਜਿਸ ਤਰੀਕੇ ਨਾਲ ਕਿਸਾਨਾਂ ਨਾਲ ਧ੍ਰੋਹ ਕਮਾਇਆ ਸੀ, ਉਸੇ ਤਰ੍ਹਾਂ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਵਾਅਦਾ-ਖ਼ਿਲਾਫ਼ੀ ਕੀਤੀ ਹੈ।
ਅਮਨ ਅਰੋੜਾ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਇੱਕੋ ਥੈਲੀ ਦੇ ਕਿਸਾਨ ਵਿਰੋਧੀ ਚੱਟੇ-ਵਟੇ ਕਰਾਰ ਦਿੰਦੇ ਹੋਏ ਪੰਜਾਬ ਭਰ ਦੇ ਕਿਸਾਨਾਂ,ਖੇਤ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਆਗਾਮੀ ਲੋਕ ਸਭਾ ਚੋਣਾਂ ‘ਚ ਕਾਂਗਰਸ ਅਤੇ ਅਕਾਲੀ ਭਾਜਪਾ ਵਰਗੇ ਮੌਕਾਪ੍ਰਸਤ ਸਿਆਸੀ ਦਲਾਂ ਨੂੰ ਕਰਾਰੀ ਹਾਰ ਦੇ ਕੇ ਸਬਕ ਸਿਖਾਉਣ ਦਾ ਸੱਦਾ ਦਿੱਤਾ।
Punjab: ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ
Punjab: ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ - ਦਲ ਖਾਲਸਾ ਨੇ ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ...