ਮੋਹਾਲੀ, 13 ਦਸੰਬਰ (ਵਿਸ਼ਵ ਵਾਰਤਾ) – ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਸਿੰਚਾਈ ਘੋਟਾਲੇ ਵਿੱਚ ਸ਼ਾਮਲ ਠੇਕੇਦਾਰ ਗੁਰਿੰਦਰ ਸਿੰਘ ਨੂੰ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਮੋਹਾਲੀ ਦੀ ਅਦਾਲਤ ਨੇ ਦੋਸ਼ੀ ਨੂੰ 1
ਇਸ ਤੋਂ ਪਹਿਲਾਂ ਇਸ ਘਪਲੇ ਵਿੱਚ ਸ਼ਾਮਲ ਸੇਵਾ ਮੁਕਤ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਨੂੰ ਵੀ ਆਤਮ ਸਮਰਪਣ ਪਿੱਛੋਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦੋਸ਼ੀ ਗੁਰਿੰਦਰ ਸਿੰਘ ਦੀ ਜ਼ਮਾਨਤ ਅਰਜੀ ਨੂੰ ਖਾਰਜ ਦੇ ਹੁਕਮਾਂ ਨੂੰ ਬਰਕਰਾਰ ਰੱਖਦਿਆਂ ਸੁਪਰੀਮ ਕੋਰਟ ਨੇ ਬੀਤੇ 7 ਦਸੰਬਰ ਨੂੰ ਇਸ ਠੇਕੇਦਾਰ ਨੂੰ ਇਕ ਹਫਤੇ ਦੇਅੰਦਰ ਅਦਾਲਤ ਵਿੱਚ ਪੇਸ਼ ਹੋਣ ਅਤੇ ਜਾਂਚ ਵਿਚ ਸਹਿਯੋਗ ਕਰਨ ਲਈ ਕਿਹਾ ਸੀ। ਉਪਰੰਤ ਠੇਕੇਦਾਰ ਗੁਰਿੰਦਰ ਸਿੰਘ ਅੱਜ ਮੋਹਾਲੀ ਦੀ ਅਦਾਲਤ ਵਿਚ ਖੁਦ ਹੀ ਪੇਸ਼ ਹੋ ਗਿਆ ਜਿਸ ਪਿੱਛੋਂ ਅਦਾਲਤ ਵੱਲੋਂ ਹੋਰ ਤਫ਼ਤੀਸ਼ ਲਈ ਉਸ ਨੂੰ 16 ਦਸੰਬਰ ਤੱਕ ਵਿਜੀਲੈਂਸ ਦੀ ਹਿਰਾਸਤ ਵਿਚ ਭੇਜ ਦਿੱਤਾ ਗਿਆਹੈ।
ਜਿਕਰਯੋਗ ਹੈ ਕਿ ਸਿੰਚਾਈ ਵਿਭਾਗ ਪੰਜਾਬ ਵੱਲੋਂ ਈ-ਟੈਂਡਰਾਂ ਰਾਹੀਂ ਅਲਾਟ ਕੀਤੇ ਕਈ ਕੰਮਾਂ ਦੇ ਠੇਕਿਆਂ ਦੀ ਪਡ਼ਤਾਲ ਦੌਰਾਨ ਵਿਜੀਲੈਂਸ ਨੇ ਇਹ ਪਾਇਆ ਹੈ ਕਿ ਵਿਭਾਗ ਦੇ ਸੀਨੀਅਰ ਅਫਸਰਾਂ ਨੇ ਪਿਛਲੇ ਸਮੇਂ ਦੌਰਾਨ ਇੱਕੋ ਠੇਕੇਦਾਰ ਗੁਰਿੰਦਰ ਸਿੰਘ ਨੂੰ ਵਿਭਾਗ ਦੇ ਕੁੱਲ ਕੰਮਾਂ ਵਿੱਚੋਂ ਕੀਮਤਮੁਤਾਬਿਕ 60 ਫੀਸਦੀ ਤੋਂ ਵੱਧ ਕੰਮ ਨਿਯਮਾਂ ਅਤੇ ਹਦਾਇਤਾਂ ਦੀ ਅਣੇਦਖੀ ਕਰਦਿਆਂ ਅਲਾਟ ਕੀਤੇ ਸਨ। ਅਧਿਕਾਰੀਆਂ ਨੇ ਗੁਰਿੰਦਰ ਸਿੰਘ ਐਂਡ ਕੰਪਨੀ ਨੂੰ ਠੇਕੇ ਅਲਾਟ ਕਰਨ ਵੇਲੇ ਬਹੁਤ ਸਾਰੇ ਕੰਮਾਂ ਦੌਰਾਨ ਪੱਖ ਪੂਰਿਆ ਅਤੇ ਕਈ ਕੰਮਾਂ ਨੂੰ ਜੋਡ਼ ਕੇ ਮਰਜੀ ਦੇ ਟੈਂਡਰ ਬਣਾਕੇ ਇਸ ਕੰਪਨੀ ਨੂੰ ਵੱਧ ਦਰਾਂ’ਤੇ ਕੰਮਾਂ ਦੇ ਠੇਕੇ ਅਲਾਟ ਕੀਤੇ ਹਨ। ਵਿਜੀਲੈਂਸ ਨੂੰ ਦਸਤਾਵੇਜ਼ਾਂ ਦੀ ਪਡ਼ਤਾਲ ਦੌਰਾਨ ਇਹ ਵੀ ਪਤਾ ਲੱਗਾ ਕਿ ਗੁਰਿੰਦਰ ਸਿੰਘ ਐਂਡ ਕੰਪਨੀ ਦਾ ਸਾਲਾਨਾ ਕਾਰੋਬਾਰ ਥੋਡ਼•ੇ ਸਮੇਂ ਦੇ ਅੰਦਰ ਹੀ 4.50 ਕਰੋਡ਼ ਰੁਪਏ ਤੋਂ ਵਧ ਕੇ 300 ਕਰੋਡ਼ ਰੁਪਏ ਹੋ ਗਿਆ।
ਉਨਾਂ ਦੱਸਿਆ ਕਿ ਵਿਜੀਲੈਂਸ ਬਿਓਰੋ ਵਲੋਂ ਸਿੰਚਾਈ ਵਿਭਾਗ ਵਿੱਚ ਬੀਤੇ ਸਮੇਂ ਦੌਰਾਨ ਟੈਂਡਰ ਅਲਾਟ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਡੀ ਤੇ 13(2) ਸਮੇਤ ਆਈ.ਪੀ.ਸੀ ਦੀ ਧਾਰਾ 406, 420, 467, 468, 471, 477-ਏ ਅਤੇ 120-ਬੀ ਅਧੀਨ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਦੇ ਐਸ.ਏ.ਐਸ ਨਗਰ ਸਥਿਤ ਥਾਣੇ ਵਿਚ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਇਹ ਵੀ ਕਿਹਾ ਕਿ ਬਿਓਰੋ ਵਲੋਂ ਦੋਸ਼ੀ ਠੇਕੇਦਾਰ ਤੋਂ ਹਿਰਾਸਤ ਦੌਰਾਨ ਇਸ ਘੁਟਾਲੇ ਸਬੰਧੀ ਹੋਰ ਗਹਿਰਾਈ ਨਾਲ ਤਫਤੀਸ਼ ਕੀਤੀ ਜਾਵੇਗੀ।