ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ) : ਮੋਹਾਲੀ ਦੇ ਫੇਜ਼ 3ਬੀ2 ਵਿਖੇ ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ| ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੇ.ਜੇ ਸਿੰਘ ਦਾ ਗਲਾ ਵੱਢ ਕੇ ਉਨ੍ਹਾਂ ਦੀ ਮਾਂ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ| ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|
ਇਸ ਦੌਰਾਨ ਪੁਲਿਸ ਨੂੰ ਸ਼ੱਕ ਹੈ ਕਿ ਕਾਤਲ ਚੋਰੀ ਦੇ ਇਰਾਦੇ ਨਾਲ ਪੱਤਰਕਾਰ ਕੇ.ਜੇ ਸਿੰਘ ਦੇ ਘਰ ਵਿਚ ਦਾਖਲ ਹੋਏ ਸਨ ਅਤੇ ਉਨ੍ਹਾਂ ਨੇ ਮਕਾਨ ਵਿਚ ਇਕੱਲੇ ਰਹਿੰਦੇ ਮਾਂ-ਪੁੱਤਰ ਦਾ ਕਤਲ ਕਰ ਦਿੱਤਾ| ਦੱਸਿਆ ਜਾ ਰਿਹਾ ਹੈ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਚੋਰ ਉਨ੍ਹਾਂ ਦੇ ਘਰ ਤੋਂ ਟੀ.ਵੀ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲੈ ਗਏ|
ਦੱਸਣਯੋਗ ਹੈ ਕਿ ਕੇ.ਜੇ ਸਿੰਘ ‘ਇੰਡੀਅਨ ਐਕਸਪ੍ਰੈਸ’ ਅਤੇ ‘ਟਾਈਮਜ਼ ਆਫ ਇੰਡੀਆ’ ਲਈ ਬਤੌਰ ਪੱਤਰਕਾਰ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ| 60 ਸਾਲਾ ਕੇ.ਜੇ ਸਿੰਘ ਅਣਵਿਆਹੇ ਸਨ ਅਤੇ ਉਹ ਮੋਹਾਲੀ ਵਿਖੇ ਆਪਣੀ ਮਾਤਾ ਨਾਲ ਰਹਿੰਦੇ ਸਨ|
ਦੂਸਰੇ ਪਾਸੇ ਮੋਹਾਲੀ ਸ਼ਹਿਰ ਵਿਚ ਹੋਏ ਇਸ ਦੋਹਰੇ ਕਤਲ ਨੇ ਪੁਲਿਸ ਸੁਰੱਖਿਆ ਵਿਵਸਥਾ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ|
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ...