ਮੋਹਾਲੀ ਜ਼ਿਲ੍ਹੇ ‘ਚ ਕੱਲ੍ਹ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ,15ਅਗਸਤ(ਵਿਸ਼ਵ ਵਾਰਤਾ)-ਮੋਹਾਲੀ ਜ਼ਿਲ੍ਹੇ ਦੇ ਸਕੂਲਾਂ ਵਿੱਚ ਕੱਲ੍ਹ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਹੋਵੇਗੀ।