ਚੰਡੀਗੜ, 24 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਮੰਤਰੀ ਮੰਡਲ ਵਲੋਂ ਸਰਕਾਰ ਦੀ ਵੱਕਾਰੀ ਸਕੀਮ ‘ਸਾਸ਼ਨ ਦੇ ਰਾਖੇ’ (ਗਾਰਡੀਅਨਜ਼ ਆਫ ਗਵਰਨੈਂਸ) ਨੂੰ ਤਿੰਨ ਹੋਰ ਜ਼ਿਲਿਆਂ ਵਿਚ ਮੁਕੰਮਲ ਤੌਰ ‘ਤੇ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਇਹ ਸਕੀਮ ਦੂਜੇ ਪੜਾਅ ਵਿਚ ਬਾਕੀ ਜ਼ਿਲਿਆਂ ਵਿਚ ਵੀ ਅੰਸ਼ਕ ਤੌਰ ‘ਤੇ ਲਾਗੂ ਕੀਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਗੁਰਦਾਸਪੁਰ, ਪਟਿਆਲਾ ਅਤੇ ਪਠਾਨਕੋਟ ਜ਼ਿਲਿਆਂ ਵਿਚ ਇਹ ਸਕੀਮ ਲਾਗੂ ਕਰਨ ‘ਤੇ ਮੋਹਰ ਲਾਈ ਗਈ।
ਇਕ ਸਰਕਾਰ ਬੁਲਾਰੇ ਅਨੁਸਾਰ ਨੇ ਦੱਸਿਆ ਕਿ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਅਸਰਦਾਰ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਬਣਾਈ ਗਈ ਇਹ ਸਕੀਮ ਸਫਲਤਾਪੂਰਵਕ ਕਾਰਜਸ਼ੀਲ ਹੋਣ ਉਪਰੰਤ ਬਾਕੀ ਜ਼ਿਲਿ•ਆਂ ਵਿਚ ਵੀ ਲਾਗੂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਇਹ ਸਕੀਮ ਹੁਣ ਤੱਕ ਪੰਜ ਜ਼ਿਲਿ•ਆਂ ਵਿਚ ਲਾਗੂ ਹੋ ਚੁੱਕੀ ਹੈ।
‘ਸ਼ਾਸਨ ਦੇ ਰਾਖੇ’ ਨੂੰ ਇਨ-ਬਿਨ ਲਾਗੂ ਕਰਨ ਅਤੇ ਇਸ ‘ਤੇ ਨਜ਼ਰਸਾਨੀ ਲਈ ਇਕ ‘ਐਪ’ ਵੀ ਸ਼ਰੂ ਕੀਤੀ ਗਈ ਹੈ।
ਇਹ ਸਕੀਮ ਦਾ ਮੁੱਖ ਮਕਸਦ ਸਾਬਕਾ ਫੌਜੀਆਂ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ‘ਤੇ ਨਿਗ•ਾ ਰੱਖਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਉਣਾ ਹੈ ਕਿ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਰਾਹਤ ਅਤੇ ਮਦਦ ਦੀ ਕਿਤੇ ਵੀ ਦੁਰਵਰਤੋਂ ਨਾ ਹੋਵੇ, ਜਿਹੜੀ ਸਿਰਫ ਲੋੜਵੰਦਾਂ ਅਤੇ ਸਹੀ ਹੱਥਾਂ ਵਿਚ ਪੁੱਜੇ। ਇਸ ਸਕੀਮ ਤਹਿਤ ਕਰੀਬ 2000 ਸ਼ਾਸਨ ਦੇ ਰਾਖੇ ਵੱਖ-ਵੱਖ ਪੱਧਰ ‘ਤੇ ਰੱਖਣ ਦਾ ਪ੍ਰਸਤਾਵ ਹੈ।
ਇਸ ਸਕੀਮ ਤਹਿਤ ਸਰਕਾਰੀ ਸਕੀਮਾਂ ਨੂੰ ਸਹੀ ਢੰਗ ਨਾਲ ਅਮਲ ਵਿਚ ਲਿਆਉਣ, ਪਾਰਦਰਸ਼ਤਾ ਵਧਾਉਣ, ਕਮੀਆਂ-ਪੇਸ਼ੀਆਂ ਦੀ ਸ਼ਨਾਖਤ ਕਰਨ ਤੇ ਉਨ•ਾਂ ਦੇ ਢੁੱਕਵੇਂ ਹੱਲ, ਹਰ ਪੱਧਰ ‘ਤੇ ਜਵਾਬਦੇਹੀ ਵਧਾਉਣ, ਪ੍ਰਸ਼ਾਸਨ ‘ਤੇ ਪਿੰਡ ਪੱਧਰ ਤੱਕ ਅਸਰਦਾਰ ਨਜ਼ਰਸਾਨੀ ਰੱਖਣ ਅਤੇ ਪ੍ਰਸ਼ਾਸਨ ਵਿਚ ਭਰੋਸਾ ਅਤੇ ਸਨੇਹ ਦਾ ਪੱਧਰ ਹੋਰ ਉੱਚਾ ਚੁੱਕਣਾ ਹੈ।
Punjab: ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ – ਤਰੁਨਪ੍ਰੀਤ ਸਿੰਘ ਸੌਂਦ
Punjab: ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ - ਤਰੁਨਪ੍ਰੀਤ ਸਿੰਘ...