ਯੂਕਰੇਨ ‘ਚ ਫਸੇ ਭਾਰਤੀਆਂ ਦੀ ਵਾਪਸੀ ਲਈ ਕੇਂਦਰ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ- ਬੀਬੀ ਰਾਮੂਵਾਲੀਆ
ਮੁਹਾਲੀ,3 ਮਾਰਚ(ਵਿਸ਼ਵ ਵਾਰਤਾ) ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਯੂਕ੍ਰੇਨ ਚ ਫਸੇ ਭਾਰਤੀਆਂ ਨੂੰ ਵਾਪਸ ਲੈ ਕੇ ਆਉਣ ਲਈ ਬਹੁਤ ਫਿਕਰਮੰਦੀ ਅਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਜੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਬਾਰੇ ਚਰਚਾ ਕੀਤੀ ਹੈ।
ਇਸ ਦੇ ਚਲਦਿਆਂ ਉਨ੍ਹਾਂ ਦੱਸਿਆ ਕਿ ਜਿਵੇਂ ਜਿਵੇਂ ਫਸੇ ਹੋਏ ਬੱਚਿਆਂ ਦਾ ਡਾਟਾ ਕੰਟਰੋਲ ਰੂਮ ਤਕ ਪਹੁੰਚ ਰਿਹਾ ਹੈ, ਉਸੇ ਨਾਲ ਕੇਂਦਰ ਸਰਕਾਰ ਪੂਰੀ ਤੇਜ਼ੀ ਨਾਲ ਬੱਚਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਵਾਪਸ ਲਿਆ ਰਹੀ ਹੈ ।ਉਨ੍ਹਾਂ ਦੱਸਿਆ ਕਿ ਪੰਚਕੂਲਾ ਦੇ 27 ਬੱਚੇ ਦੇ ਯੂਕਰੇਨ ਚ ਫਸੇ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਵਿੱਚੋਂ 12 ਬੱਚੇ ਸਹੀ ਸਲਾਮਤ ਘਰ ਵਾਪਸ ਲਿਆਂਦੇ ਜਾ ਚੁੱਕੇ ਹਨ ।
ਉਨ੍ਹਾਂ ਨੇ ਏਅਰ ਇੰਡੀਆ ਦੀ ਪੂਰੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਾਨ ਖਤਰੇ ਵਿਚ ਪਾ ਕੇ ਬੱਚਿਆਂ ਨੂੰ ਵਾਪਸ ਲਿਆ ਰਹੇ ਹਨ, ਉਨ੍ਹਾਂ ਦੇ ਸਾਥ ਨਾਲ ਹੀ ਬੱਚਿਆਂ ਦੀ ਵਾਪਸੀ ਸੰਭਵ ਹੋ ਸਕੀ ਹੈ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਅਰਦਾਸ ਕਰਦੀ ਹਾਂ ਕਿ ਯੂਕਰੇਨ ਦੇ ਹਾਲਾਤ ਜਲਦ ਤੋਂ ਜਲਦ ਠੀਕ ਹੋ ਜਾਣ ਅਤੇ ਯੂਕ੍ਰੇਨ ਚ ਮਰਨ ਵਾਲੇ ਬੱਚਿਆਂ ਦੀ ਖਬਰ ਸੁਣ ਕੇ ,ਪਰਿਵਾਰਿਕ ਮੈਂਬਰਾਂ ਨਾਲ ਦੁੱਖ ਪ੍ਰਗਟ ਕੀਤਾ।