ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫਿਲਮ ਅਭਿਨੇਤਰੀ ਰਾਖੀ ਸਾਵੰਤ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ| ਭਗਵਾਨ ਵਾਲਮੀਕਿ ਬਾਰੇ ਇਤਰਾਜ਼ਯੋਗ ਟਿਪਣੀ ਨੂੰ ਲੈ ਕੇ ਰਾਖੀ ਸਾਵੰਤ ਦੇ ਖਿਲਾਫ ਪੁਲਿਸ ਨੇ ਕੇਸ ਦਰਜ ਕਰ ਰੱਖਿਆ ਹੈ| ਰਾਖੀ ਸਾਵੰਤ ਨੇ ਇਸ ਨੂੰ ਰੱਦ ਕਰਨ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ| ਹਾਈਕੋਰਟ ਵਿਚ ਇਸ ਤੇ ਅੱਜ ਸੁਣਵਾਈ ਹੋਈ|
ਰਾਖੀ ਸਾਵੰਤ ਖਿਲਾਫ ਲੁਧਿਆਣਾ ਵਿਚ ਸ਼ਿਕਾਇਤ ਦਰਜ ਕਰਾਈ ਗਈ ਸੀ| ਇਸ ਤੋਂ ਬਾਅਦ ਅਦਾਲਤ ਵਿਚ ਪੇਸ ਨਾ ਹੋਣ ਤੇ ਲੁਧਿਆਣਾ ਦੀ ਅਦਾਲਤ ਨੇ ਰਾਖੀ ਸਾਵੰਤ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ| ਰਾਖੀ ਨੂੰ ਗ੍ਰਿਫਤਾਰ ਕਰਨ ਪੰਜਾਬ ਪੁਲਿਸ ਦੀ ਟੀਮ ਮੁੰਬਈ ਵੀ ਗਈ ਸੀ, ਪਰ ਉਹ ਨਹੀਂ ਮਿਲੀ ਸੀ| ਬਾਅਦ ਵਿਚ ਰਾਖੀ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਈ ਸੀ|
ਇਸ ਤੋਂ ਬਾਅਦ ਰਾਖੀ ਨੇ ਮਾਮਲੇ ਨੂੰ ਰੱਦ ਕਰਨ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ| ਪਟੀਸ਼ਨ ਵਿਚ ਕਿਹਾ ਸੀ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ| ਹੁਣ ਹਾਈਕੋਰਟ ਨੇ ਇਸ ਸਬੰਧ ਵਿਚ ਪੰਜਾਬ ਸਰਕਾਰ ਨੂੰ ਜਵਾਬ ਦੇਣ ਦੇ ਨਿਰਦੇਸ ਦਿੱਤੇ ਹਨ|
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...