ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਅੱਜ

90
Advertisement

ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਅੱਜ

ਚੰਡੀਗੜ੍ਹ,13ਮਈ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੇ ਨੇਤਾ-ਐਮਪੀ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਸ਼ਨੀਵਾਰ ਨੂੰ ਦਿੱਲੀ ਵਿੱਚ ਮੰਗਣੀ ਕਰਨ ਜਾ ਰਹੇ ਹਨ। ਇਹ ਪ੍ਰੋਗਰਾਮ ਕਪੂਰਥਲਾ ਹਾਊਸ, ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

ਦਿੱਲੀ ‘ਚ ਇਸ ਬਾਲੀਵੁੱਡ ਥੀਮ ਵਾਲੀ ਪਾਰਟੀ ‘ਚ ਰਾਘਵ ਚੱਢਾ ਡਿਜ਼ਾਈਨਰ ਪਵਨ ਸਚਦੇਵਾ ਦਾ ਅਚਕਨ ਪਹਿਨਣਗੇ, ਜਦਕਿ ਪਰਿਣੀਤੀ ਚੋਪੜਾ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਡਿਜ਼ਾਈਨਰ ਪਹਿਰਾਵੇ ‘ਚ ਨਜ਼ਰ ਆਵੇਗੀ। ਇਸ ਪਾਰਟੀ ‘ਚ ਪੰਜਾਬ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਜ਼ਰ ਆਉਣਗੇ, ਉਥੇ ਹੀ ਪਰਿਣੀਤੀ ਦੀ ਚਚੇਰੀ ਭੈਣ ਪ੍ਰਿਅੰਕਾ ਚੋਪੜਾ ਅਤੇ ਬਾਲੀਵੁੱਡ ਦੀਆਂ ਕਈ ਹਸਤੀਆਂ ਦੇ  ਪਾਰਟੀ ‘ਚ ਪਹੁੰਚਣ ਦੀ ਉਮੀਦ ਹੈ।

Advertisement