• Latest
  • Trending
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

2 years ago
Bangladesh ਵਿੱਚ ਇੱਕ ਹੋਰ ਹਿੰਦੂ ਨੌਜਵਾਨ ਦੀ ਹੱਤਿਆ: ਜਿਊਂਦੇ ਨੂੰ ਸਾੜਿਆ

Bangladesh ਵਿੱਚ ਇੱਕ ਹੋਰ ਹਿੰਦੂ ਨੌਜਵਾਨ ਦੀ ਹੱਤਿਆ: ਜਿਊਂਦੇ ਨੂੰ ਸਾੜਿਆ

17 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

33 minutes ago
Punjab: ਰੇਲਵੇ ਲਾਈਨ ‘ਤੇ ਧਮਾਕੇ ਤੋਂ ਬਾਅਦ ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਵਧਾਈ ਗਈ ਸੁਰੱਖਿਆ

Punjab: ਰੇਲਵੇ ਲਾਈਨ ‘ਤੇ ਧਮਾਕੇ ਤੋਂ ਬਾਅਦ ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਵਧਾਈ ਗਈ ਸੁਰੱਖਿਆ

46 minutes ago
Punjab Weather: ਪੰਜਾਬ ‘ਚ ਅੱਜ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਅੱਜ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ: ਚੱਲਣਗੀਆਂ ਤੇਜ਼ ਹਵਾਵਾਂ

58 minutes ago
Ind Vs NZ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਅੱਜ

Ind Vs NZ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਅੱਜ

1 hour ago
Hukamnama Sri Darbar Sahib Today – 25 January 2026 | Ang 735 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 January 2026 | Ang 735 I ਅੱਜ ਦਾ ਹੁਕਮਨਾਮਾ

3 hours ago
Ludhiana ਐਮਬੀਏ ਵਿਦਿਆਰਥੀ ਕਤਲ ਮਾਮਲਾ: ਮੁਲਜ਼ਮ ਗ੍ਰਿਫ਼ਤਾਰ

Ludhiana ਐਮਬੀਏ ਵਿਦਿਆਰਥੀ ਕਤਲ ਮਾਮਲਾ: ਮੁਲਜ਼ਮ ਗ੍ਰਿਫ਼ਤਾਰ

10 hours ago
Punjab: ਸ਼੍ਰੋਮਣੀ ਅਕਾਲੀ ਦਲ ਅਗਲੇ ਮਹੀਨੇ ਤੋਂ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕਰੇਗਾ ਰੈਲੀਆਂ

Punjab: ਸ਼੍ਰੋਮਣੀ ਅਕਾਲੀ ਦਲ ਅਗਲੇ ਮਹੀਨੇ ਤੋਂ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕਰੇਗਾ ਰੈਲੀਆਂ

10 hours ago
Punjab : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਢੀਂਡਸਾ ਧੜੇ ਨੂੰ ਵੱਡਾ ਝਟਕਾ!

Punjab : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਢੀਂਡਸਾ ਧੜੇ ਨੂੰ ਵੱਡਾ ਝਟਕਾ!

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Punjab : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਵਾਲਾ ਵਿਅਕਤੀ ਗ੍ਰਿਫਤਾਰ

Punjab : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਵਾਲਾ ਵਿਅਕਤੀ ਗ੍ਰਿਫਤਾਰ

11 hours ago
PUNJAB: ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ

PUNJAB: ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ

11 hours ago
Hindi News
English News
Sunday, January 25, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

August 26, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ

ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ ਵੱਧ ਪੀੜਤ, ਅਮਨਪਸੰਦ ਲੋਕਾਂ ਦੇ ਜ਼ਖਮਾਂ ਉਤੇ ਨਮਕ ਛਿੜਕਣ ਦੀ ਕੋਸ਼ਿਸ਼ ਨਾ ਕਰੋ

ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਅਤੇ ਦੇਸ਼ ਨੂੰ ਅਨਾਜ ਪੱਖੋਂ ਸੁਰੱਖਿਅਤ ਬਣਾਉਣ ਵਾਲੇ ਪੰਜਾਬੀਆਂ ਦੀ ਤੌਹੀਨ ਕਰਨ ਦਾ ਤਹਾਨੂੰ ਕੋਈ ਹੱਕ ਨਹੀਂ

ਕੇਂਦਰ ਸਰਕਾਰ ਕੋਲ ਆਰ.ਡੀ.ਐਫ., ਜੀ.ਐਸ.ਟੀ., ਕਿਸਾਨ ਮਸਲਿਆਂ ਸਮੇਤ ਪੰਜਾਬ ਦੇ ਲੰਬਿਤ ਮੁੱਦਿਆਂ ਬਾਰੇ ਰਾਜਪਾਲ ਨੇ ਕਦੇ ਚੁੱਪ ਨਹੀਂ ਤੋੜੀ

ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇਣ ਲਈ ਵਚਨਬੱਧ ਹਾਂ ਪਰ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਮੰਦਭਾਗਾ

ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ ਦੀ ਧਮਕੀ ਭਰੀ ਚਿੱਠੀ ਨੂੰ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਤੌਹੀਨ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਅਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਅਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਤਾਂ ਰਾਜਪਾਲ ਜਾਣਦੇ ਹਨ ਕਿ ਉਨ੍ਹਾਂ ਨੇ ਕਿਸ ਦੇ ਦਬਾਅ ਹੇਠ ਇਹ ਚਿੱਠੀ ਲਿਖੀ ਹੈ ਪਰ ਇਸ ਚਿੱਠੀ ਦੀ ਇਬਾਰਤ ਸਿੱਧੇ ਤੌਰ ਉਤੇ ਪੰਜਾਬੀਆਂ ਦੀ ਹੇਠੀ ਕਰਦੀ ਹੈ ਕਿਉਂਕਿ ਜਮਹੂਰੀਅਤ ਪਸੰਦ ਪੰਜਾਬੀਆਂ ਨੇ ਅਜੇ ਡੇਢ ਸਾਲ ਪਹਿਲਾਂ ਵੱਡਾ ਫਤਵਾ ਦੇ ਕੇ ਸਰਕਾਰ ਚੁਣੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਗੱਦੀ ਉਤੋਂ ਲਾਹੁਣ ਦੀਆਂ ਧਮਕੀਆਂ ਦੇਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਲੋਕਾਂ ਨੂੰ ਆਪਣੀ ਮਰਜ਼ੀ ਦੀ ਸਰਕਾਰ ਚੁਣਨ ਦਾ ਪੂਰਾ ਹੱਕ ਹੁੰਦਾ ਹੈ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਉਤੇ ਦੇਸ਼ ਵਿਚ ਦਿੱਲੀ, ਪੱਛਮੀ ਬੰਗਾਲ, ਕੇਰਲਾ, ਤਾਮਿਲਨਾਡੂ ਸਮੇਤ ਹੋਰ ਗੈਰ-ਭਾਜਪਾ ਸਰਕਾਰਾਂ ਨੂੰ ਉਥੋਂ ਦੇ ਰਾਜਪਾਲਾਂ ਵੱਲੋਂ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ।
ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਪਾਲ ਨੇ ਧਾਰਾ 356 ਤਹਿਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਿੱਤੀ ਹੈ ਪਰ ਦੇਸ਼ ਵਿਚ ਪੰਜਾਬ ਅਜਿਹਾ ਸੂਬਾ ਹੈ ਜਿਸ ਨੂੰ ਧਾਰਾ 356 ਦੀ ਦੁਰਵਰਤੋਂ ਦਾ ਖਮਿਆਜ਼ਾ ਸਭ ਤੋਂ ਵੱਧ ਭੁਗਤਣਾ ਪਿਆ ਹੈ। ਇਹ ਬੜੇ ਦੁੱਖ ਦੀ ਗੱਲ ਹੈ ਕਿ ਬੀਤੇ ਸਮੇਂ ਵਿੱਚ ਕੇਂਦਰ ਸਰਕਾਰਾਂ ਦੇ ਆਪਹੁਦਰੇਪਣ ਤੇ ਧੱਕੇਸ਼ਾਹੀ ਪੰਜਾਬ ਨੇ ਆਪਣੇ ਪਿੰਡੇ ਉਤੇ ਹੰਢਾਈ ਹੈ ਅਤੇ ਹੁਣ ਇਕ ਵਾਰ ਫੇਰ ਕੇਂਦਰ ਸਰਕਾਰ ਨੇ ਰਾਜਪਾਲ ਰਾਹੀਂ ਪੰਜਾਬ ਵਿਚ ਜਮਹੂਰੀ ਕਦਰਾਂ-ਕੀਮਤਾਂ ਨੂੰ ਮੁੜ ਛਿੱਕੇ ਟੰਗਣ ਦੀ ਕੋਸ਼ਿਸ਼ ਕੀਤੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਰਾਜਪਾਲ ਸੱਤਾ ਦੀ ਵਾਗਡੋਰ ਆਪਣੇ ਹੱਥ ਵਿਚ ਲੈਣ ਲਈ ਸਾਜ਼ਿਸ਼ਾਂ ਰਚ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਸਰਕਾਰ ਨੂੰ ਸੱਤਾ ਤੋਂ ਲਾਹੁਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾਉਣ ਦੀ ਸਲਾਹ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ-ਸਮੇਂ ਸਿਰ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਤੱਕ 16 ਚਿੱਠੀਆਂ ਪ੍ਰਾਪਤ ਹੋਈਆਂ ਹਨ ਜਿਸ ਵਿੱਚੋਂ 9 ਚਿੱਠੀਆਂ ਦਾ ਜਵਾਬ ਦੇ ਚੁੱਕੇ ਹਨ ਅਤੇ ਬਾਕੀ ਚਿੱਠੀਆਂ ਦਾ ਜਵਾਬ ਛੇਤੀ ਦੇਣਗੇ ਪਰ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਦੇ ਮੁਖੀ ਦੀ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਗੈਰ-ਸੰਵਿਧਾਨਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਹਿੱਤ ਵਿਚ ਪਿਛਲੇ ਡੇਢ ਸਾਲ ਵਿਚ ਛੇ ਬਿੱਲ ਵਿਧਾਨ ਸਭਾ ਵਿਚ ਪਾਸ ਕੀਤੇ ਹਨ ਪਰ ਰਾਜਪਾਲ ਨੇ ਅਜੇ ਤੱਕ ਇਨ੍ਹਾਂ ਬਿੱਲਾਂ ਨੂੰ ਪਾਸ ਕਰਨ ਦੀ ਬਜਾਏ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ।
ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲਿਆਂ ਬਾਰੇ ਰਾਜਪਾਲ ਵੱਲੋਂ ਚੁੱਪ ਸਾਧ ਲੈਣ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦਾ ਆਰ.ਡੀ.ਐਫ., ਜੀ.ਐਸ.ਟੀ. ਦਾ ਕਰੋੜਾਂ ਰੁਪਏ ਦਾ ਬਕਾਇਆ ਰੋਕਿਆ ਹੋਇਆ ਹੈ। ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸੂਬੇ ਦੇ ਰਾਜਪਾਲ ਨੇ ਅੱਜ ਤੱਕ ਇਕ ਵੀ ਚਿੱਠੀ ਪੰਜਾਬ ਦੇ ਮਸਲਿਆਂ ਬਾਰੇ ਕੇਂਦਰ ਸਰਕਾਰ ਨੂੰ ਨਹੀਂ ਲਿਖੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਜੋੜਨ ਬਾਰੇ ਹੋਈ ਮੀਟਿੰਗ ਵਿਚ ਵੀ ਪੰਜਾਬ ਦੇ ਰਾਜਪਾਲ ਹਰਿਆਣਾ ਦੇ ਹੱਕ ਵਿਚ ਭੁਗਤਦੇ ਰਹੇ ਜਿਸ ਤੋਂ ਉਨ੍ਹਾਂ ਦੀ ਪੰਜਾਬੀਆਂ ਪ੍ਰਤੀ ਵਫਾਦਾਰੀ ਨਾ ਹੋਣ ਦਾ ਪਤਾ ਲਗਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਰਾਜਪਾਲ ਨੇ ਚੰਡੀਗੜ੍ਹ ਵਿਚ ਤਾਇਨਾਤ ਪੰਜਾਬ ਕਾਡਰ ਦੇ ਐਸ.ਐਸ.ਪੀ. ਨੂੰ ਰਾਤੋ-ਰਾਤ ਅਹੁਦੇ ਤੋਂ ਲਾਹ ਦਿੱਤਾ ਅਤੇ ਛੇ ਮਹੀਨੇ ਇਸ ਅਹੁਦੇ ਤੋਂ ਪੰਜਾਬ ਨੂੰ ਮਹਿਰੂਮ ਰੱਖਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਦੇ ਨੂਹ ਵਿੱਚ ਭੜਕੀ ਅੱਗ ਨਾਲ ਵੱਡੀ ਪੱਧਰ ਉਤੇ ਹੋਏ ਜਾਨੀ ਤੇ ਮਾਲੀ ਨੁਕਸਾਨ ਬਾਰੇ ਹਰਿਆਣਾ ਦੇ ਰਾਜਪਾਲ ਨੇ ਚੁੱਪ ਵੀ ਨਹੀਂ ਤੋੜੀ। ਇੱਥੋਂ ਤੱਕ ਕਿ ਅੱਗ ਦੀ ਭੱਠੀ ਵਿਚ ਝੋਕੇ ਗਏ ਸੂਬੇ ਮਨੀਪੁਰ ਦੇ ਸੰਵੇਦਨਸ਼ੀਲ ਹਾਲਤਾਂ ਬਾਰੇ ਵੀ ਉਥੋਂ ਦੇ ਰਾਜਪਾਲ ਨੇ ਕੋਈ ਉਜਰ ਨਹੀਂ ਕੀਤਾ ਪਰ ਪੰਜਾਬ ਦੇ ਰਾਜਪਾਲ ਸੂਬੇ ਦੇ ਲੋਕਾਂ ਦੇ ਹੱਕ ਵਿਚ ਲਗਾਤਾਰ ਉਪਰਾਲੇ ਕਰ ਰਹੀ ਸਰਕਾਰ ਨੂੰ ਡੇਗਣ ਦੀਆਂ ਧਮਕੀਆਂ ਦੇ ਰਹੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ, ਚੰਗੀ ਸਿੱਖਿਆ, ਸਿਹਤ ਸੇਵਾਵਾਂ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਏਜੰਡੇ ਉਤੇ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਸ ਸੂਬੇ ਦਾ ਰਾਜਪਾਲ ਸਰਕਾਰ ਨੂੰ ਡੇਗਣ ਦੀਆਂ ਚਾਲਾਂ ਚੱਲ ਰਹੇ ਹਨ।”
ਹੜ੍ਹਾਂ ਦੇ ਮੁਆਵਜ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਸੂਬਾਈ ਆਫ਼ਤ ਰਾਹਤ ਫੰਡ ਜਿਸ ਵਿਚ 9600 ਕਰੋੜ ਰੁਪਏ ਦਾ ਫੰਡ ਹੈ, ਦੇ ਨਿਯਮਾਂ ਵਿੱਚ ਢਿੱਲ ਦੇਣ ਲਈ ਕਈ ਵਾਰ ਮੰਗ ਕੀਤੀ ਹੈ ਪਰ ਅਜੇ ਤੱਕ ਕੇਂਦਰ ਨੇ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਇਸ ਬਾਰੇ ਵੀ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।
—-

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bangladesh ਵਿੱਚ ਇੱਕ ਹੋਰ ਹਿੰਦੂ ਨੌਜਵਾਨ ਦੀ ਹੱਤਿਆ: ਜਿਊਂਦੇ ਨੂੰ ਸਾੜਿਆ

Bangladesh ਵਿੱਚ ਇੱਕ ਹੋਰ ਹਿੰਦੂ ਨੌਜਵਾਨ ਦੀ ਹੱਤਿਆ: ਜਿਊਂਦੇ ਨੂੰ ਸਾੜਿਆ

by Ranjit Singh
January 25, 2026
0

Bangladesh ਵਿੱਚ ਇੱਕ ਹੋਰ ਹਿੰਦੂ ਨੌਜਵਾਨ ਦੀ ਹੱਤਿਆ: ਜਿਊਂਦੇ ਨੂੰ ਸਾੜਿਆ ਨਵੀਂ ਦਿੱਲੀ, 25 ਜਨਵਰੀ 2026 - ਬੰਗਲਾਦੇਸ਼ (Bangladesh) ਦੇ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
January 25, 2026
0

ਚੰਡੀਗੜ੍ਹ, 25 ਜਨਵਰੀ(ਵਿਸ਼ਵ ਵਾਰਤਾ) THOUGHT OF THE DAY : 💫💫ਜੇਕਰ ਚਾਰ ਚੀਜ਼ਾਂ ਦੀ ਪਾਲਣਾ ਕੀਤੀ ਜਾਵੇ - ਇੱਕ ਮਹਾਨ ਟੀਚਾ...

Punjab: ਰੇਲਵੇ ਲਾਈਨ ‘ਤੇ ਧਮਾਕੇ ਤੋਂ ਬਾਅਦ ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਵਧਾਈ ਗਈ ਸੁਰੱਖਿਆ

Punjab: ਰੇਲਵੇ ਲਾਈਨ ‘ਤੇ ਧਮਾਕੇ ਤੋਂ ਬਾਅਦ ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਵਧਾਈ ਗਈ ਸੁਰੱਖਿਆ

by Ranjit Singh
January 25, 2026
0

Punjab: ਰੇਲਵੇ ਲਾਈਨ ‘ਤੇ ਧਮਾਕੇ ਤੋਂ ਬਾਅਦ ਗਣਤੰਤਰ ਦਿਵਸ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਵਧਾਈ ਗਈ ਸੁਰੱਖਿਆ - ਡੀਜੀਪੀ ਗੌਰਵ...

Punjab Weather: ਪੰਜਾਬ ‘ਚ ਅੱਜ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਅੱਜ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ: ਚੱਲਣਗੀਆਂ ਤੇਜ਼ ਹਵਾਵਾਂ

by Ranjit Singh
January 25, 2026
0

Punjab Weather: ਪੰਜਾਬ 'ਚ ਅੱਜ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਜਾਰੀ: ਚੱਲਣਗੀਆਂ ਤੇਜ਼ ਹਵਾਵਾਂ ਚੰਡੀਗੜ੍ਹ, 25 ਜਨਵਰੀ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 25 January 2026 | Ang 735 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 25 January 2026 | Ang 735 I ਅੱਜ ਦਾ ਹੁਕਮਨਾਮਾ

January 25, 2026

ਬਦਲੀਆਂ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Punjab: ਦੋ IPS/PPS ਅਫਸਰਾਂ ਦਾ ਤਬਾਦਲਾ: ਅੰਮ੍ਰਿਤਸਰ ਨੂੰ ਨਵਾਂ ਵਿਜੀਲੈਂਸ SSP ਮਿਲਿਆ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Bangladesh ਵਿੱਚ ਇੱਕ ਹੋਰ ਹਿੰਦੂ ਨੌਜਵਾਨ ਦੀ ਹੱਤਿਆ: ਜਿਊਂਦੇ ਨੂੰ ਸਾੜਿਆ

Bangladesh ਵਿੱਚ ਇੱਕ ਹੋਰ ਹਿੰਦੂ ਨੌਜਵਾਨ ਦੀ ਹੱਤਿਆ: ਜਿਊਂਦੇ ਨੂੰ ਸਾੜਿਆ

by Ranjit Singh
January 25, 2026
0

Bangladesh ਵਿੱਚ ਇੱਕ ਹੋਰ ਹਿੰਦੂ ਨੌਜਵਾਨ ਦੀ ਹੱਤਿਆ: ਜਿਊਂਦੇ ਨੂੰ ਸਾੜਿਆ ਨਵੀਂ ਦਿੱਲੀ, 25 ਜਨਵਰੀ 2026 - ਬੰਗਲਾਦੇਸ਼ (Bangladesh) ਦੇ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 