Advertisement
ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿੱਚ, ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਖੁਸ਼ੀ ਦਾ ਤਿਉਹਾਰ ਸਾਨੂੰ ਯਾਦ ਕਰਾਉਂਦਾ ਹੈ ਕਿ ਅਸੀਂ ਆਪਣੇ ਚਾਲ-ਚਲਣ ਅਤੇ ਕੰਮਾਂ ਵਿਚ ਈਮਾਨਦਾਰ ਬਣੇ ਰਹੀਏ ਅਤੇ ਆਪਣੇ ਕਰਤੱਵ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਕਰੀਏ। ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਨੇ ਸਾਨੂੰ ਮੁਕਤੀ ਅਤੇ ਸੱਚੇ ਜੀਵਣ ਦਾ ਰਾਹ ਦਿਖਾਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਤਿਉਹਾਰ ਨੂੰ ਸਮੂਹਿਕ ਤੌਰ ‘ਤੇ ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਮਨਾਇਆ ਜਾਵੇ।
Advertisement