ਚੰਡੀਗੜ, 29 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਸਾਬਕਾ ਕੇਂਦਰੀ ਮੰਤਰੀ ਅਤੇ ਦਿੱਗਜ਼ ਕਾਂਗਰਸੀ ਆਗੂ ਸ੍ਰੀ ਮਾਖਨ ਲਾਲ ਫੋਤੇਦਾਰ (85 ਸਾਲ) ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੁਨੇਹੇ ਵਿਚ ਉਨਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿਚ ਪਾਏ ਯੋਗਦਾਨ ਲਈ ਸ੍ਰੀ ਫੋਤੇਦਾਰ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ੍ਰੀ ਫੋਤੇਦਾਰ ਦੋ ਵਾਰ ਰਾਜ ਸਭਾ ਮੈਂਬਰ ਰਹਿਣ ਤੋਂ ਇਲਾਵਾ ਜੰਮੂ-ਕਸ਼ਮੀਰ ਵਿਧਾਨ ਸਭਾ ਵਿਚ ਪਹਿਲਗਾਮ ਵਿਧਾਨ ਸਭਾ ਹਲਕੇ ਤੋਂ 1967 ਤੋਂ 1977 ਤੱਕ ਮੈਂਬਰ ਰਹੇ।
ਸ੍ਰੀ ਫੋਤੇਦਾਰ ਇੰਦਰਾ ਗਾਂਧੀ ਦੇ ਨਜ਼ਦੀਕੀ ਸਾਥੀਆਂ ਵਿਚੋ ਇਕ ਸਨ ਜਿਨਾਂ ਨੇ ਕਿ 1980 ਤੋਂ 1984 ਤੱਕ ਇੰਦਰਾ ਗਾਂਧੀ ਦੇ ਸਿਆਸੀ ਸਕੱਤਰ ਦੀ ਭੂਮਿਕਾ ਵੀ ਨਿਭਾਈ ਅਤੇ ਕੇਂਦਰੀ ਮੰਤਰੀ ਬਣਨ ਤੋਂ ਪਹਿਲਾਂ ਰਾਜੀਵ ਗਾਂਧੀ ਨਾਲ ਵੀ ਤਿੰਨ ਸਾਲਾਂ ਤੱਕ ਸਿਆਸੀ ਸਕੱਤਰ ਵੱਜੋਂ ਕੰਮ ਕੀਤਾ।
ਰਾਣਾ ਕੇ.ਪੀ. ਸਿੰਘ ਅਤੇ ਰਾਣਾ ਗੁਰਜੀਤ ਸਿੰਘ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...