ਚੰਡੀਗੜ,18 ਅਕਤੂਬਰ (ਵਿਸ਼ਵ ਵਾਰਤਾ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ ਸਿੰਘ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ ।
ਸ੍ਰੀ ਕੇ ਪੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿÀਹਾਰ ਬੁਰਾਈ ਉੱਪਰ ਨੇਕੀ ਦੀ ਜਿੱਤ ਅਤੇ ਰੌਸ਼ਨੀ ਦਾ ਪ੍ਰਤੀਕ ਹੈ। ਇਸ ਤੋਂ ਇਲਾਵਾ ਉਹਨਾਂ ਨੇ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ ।
ਉਹਨਾਂ ਇਹ ਵੀ ਕਿਹਾ ਕਿ ਸਿੱਖਾਂ ਲਈ ਇਸ ਦਿਵਸ ਦੀ ਮਹੱਤਤਾ ਇਹ ਹੈ ਕਿ 1619 ਈ ਨੂੰ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ 52 ਪਹਾੜੀ ਰਾਜਿਆਂ ਸਮੇਤ ਗਵਾਲੀਅਰ ਦੇ ਕਿਲ•ੇ ਚੋਂ ਰਿਹਾ ਹੋਏ ਸਨ ਅਤੇ ਇਸ ਦਿਨ ਹਰਮੰਦਰ ਸਾਹਿਬ ਦੀ ਸਜਾਵਟ ਦੇਖਣਯੋਗ ਹੰਦੀ ਹੇ।
ਇਸ ਮੌਕੇ ਉਹਨਾਂ ਇਹ ਆਸ ਜਤਾਈ ਕਿ ਇਹ ਤਿਉਹਾਰ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ, ਏਕਤਾ ਅਤੇ ਧਾਰਮਿਕ ਨਿਰਪੱਖਤਾ ਦੇ ਮਜਬੂਤੀਕਰਨ ਵਿੱਚ ਸਹਾਈ ਹੋਵੇਗਾ ਅਤੇ ਸੂਬੇ ਦੇ ਲੋਕਾਂ ਦੀ ਚੰਗੀ ਸਿਹਤ, ਖੁਸ਼ਹਾਲੀ ਦੀ ਕਾਮਨਾ ਕੀਤੀ ।
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...