Advertisement
ਚੰਡੀਗੜ, 1 ਮਾਰਚ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਰੰਗਾਂ ਦੇ ਤਿਓਹਾਰ ਹੋਲੀ ਦੀਆਂ ਸਾਰੇ ਪੰਜਾਬ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।
ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਹੋਲੀ ਦਾ ਤਿਓਹਾਰ ਮਨੁੱਖੀ ਰਚਨਾਤਮਕਤਾ ਅਤੇ ਇਕਜੁਟਤਾ ਨੂੰ ਦਰਸਾਉਂਦਾ ਹੈ ਅਤੇ ਮਨੁੱਖ ਨੂੰ ਕੁਦਰਤ ਨਾਲ ਇਕਮਿਕ ਹੋ ਕੇ ਰਹਿਣ ਦਾ ਸੁਨੇਹਾ ਦਿੰਦਾ ਹੈ।
ਉਨਾਂ ਕਿਹਾ ਕਿ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਾਨੂੰ ਸਾਰਿਆਂ ਨੂੰ ਹੋਲੀ ਦਾ ਤਿਓਹਾਰ ਮਿਲ ਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਫਿਜ਼ਾ ਵਿਚ ਖੁਸ਼ੀਆਂ-ਖੇੜਿਆਂ ਦਾ ਗੁਲਾਲ ਖਿਲਰ ਜਾਵੇ। ਉਨਾਂ ਅਪੀਲ ਕੀਤੀ ਕਿ ਹੋਲੀ ਵਾਲੇ ਦਿਨ ਸੁੱਕੇ ਅਤੇ ਕੁਦਰਤੀ ਰੰਗਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
Advertisement