ਚੰਡੀਗੜ, 17 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਅੱਜ ਸਿੰਚਾਈ ਵਿਭਾਗ ਦੇ 254 ਜੂਨੀਅਰ ਇੰਜੀਨੀਅਰਾਂ ਨੂੰ ਦੀਵਾਲੀ ਦੇ ਤੋਹਫੇ ਵੱਜੋਂ ਨਿਯੁਕਤੀ ਪੱਤਰ ਸੌਂਪੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 254 ਜੂਨੀਅਰ ਇੰਜੀਨੀਅਰਾਂ ਨੂੰ ਕਾਹਲੀ ਵਿਚ ਇਸ ਲਈ ਨਿਯੁਕਤੀ ਪੱਤਰ ਦਿੱਤੇ ਗਏ ਕਿਉਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤਾਂ ਦਿੱਤੀਆਂ ਸਨ ਕਿ ਇਹਨਾਂ ਨੌਜਵਾਨਾਂ ਦੀ ਦੀਵਾਲੀ ਨੂੰ ਮੁਬਾਰਕ ਅਤੇ ਖੁਸ਼ਗਵਾਰ ਬਣਾਇਆਂ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸਿੰਚਾਈ ਵਿਭਾਗ ਦੇ ਢਾਂਚਾਗਤ ਵਿਕਾਸ ਦੇ ਨਾਲ-ਨਾਲ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਭਰਨ ਲਈ ਪੂਰੀ ਤਰਾਂ ਵਚਨਬੱਧ ਹੈ।
ਨਵ ਨਿਯੁਕਤ ਜੂਨੀਅਰ ਇੰਜੀਨੀਅਰਾਂ ਨੂੰ ਵਧਾਈ ਦਿੰਦਿਆਂ ਰਾਣਾ ਗੁਰਜੀਤ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਸੂਬੇ ਦੀ ਭਲਾਈ ਦਾ ਮੌਕਾ ਸੌਂਪ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਸਿੰਚਾਈ ਮੰਤਰੀ ਨੇ ਆਪਣੇ ਵਧਾਈ ਸੰਦੇਸ਼ ਵਿਚ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਕਿਹਾ ਕਿ ਸਿੰਚਾਈ ਵਿਭਾਗ ਵਿਚ ਹੋਈਆਂ ਇਹਨਾਂ ਨਿਯੁਕਤੀਆਂ ‘ਤੇ ਉਹਨਾਂ ਨੂੰ ਬਹੁਤ ਖੁਸ਼ੀ ਹੈ ਅਤੇ ਵਿਭਾਗ ਦੀ ਕਾਮਯਾਬੀ ਲਈ ਉਹਨਾਂ ਨੌਜਵਾਨਾਂ ਨੂੰ ਡਿਊਟੀ ਪ੍ਰਤੀ ਸੁਚੇਤ ਰਹਿਣ ਦੀ ਪ੍ਰੇਰਣਾ ਵੀ ਦਿੱਤੀ।
ਉਹਨਾਂ ਪੰਜਾਬ ਸਰਕਾਰ ਦਾ ਪ੍ਰਣ ਦੋਹਰਾਉਂਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੌਕੇ ਮੁਹੱਈਆਂ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ...