ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹਰਿਮੰਦਰ ਸਾਹਿਬ ਹੋਏ ਨਤਮਸਤਕ

57
Advertisement

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹਰਿਮੰਦਰ ਸਾਹਿਬ ਹੋਏ ਨਤਮਸਤਕ

ਥੋੜ੍ਹੀ ਦੇਰ ‘ਚ ਜਲਿਆਂਵਾਲਾ ਬਾਗ ਪਹੁੰਚਕੇ ਸ਼ਹੀਦਾਂ ਨੂੰ ਕਰਨਗੇ ਨਮਨ

ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਪਹੁੰਚੇ। ਗੁਰੂਘਰ ਨਤਮਸਤਕ ਹੋਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜਲਿਆਂਵਾਲਾ ਬਾਗ ਪਹੁੰਚਣਗੇ। ਅੰਮ੍ਰਿਤਸਰ ‘ਚ ਉਹ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮਤੀਰਥ ਵਿਖੇ ਜਾਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਮੋਟਰ ਕਾਫ਼ਲਾ ਹਰਿਮੰਦਰ ਸਾਹਿਬ ਪਹੁੰਚਿਆ। ਇੱਥੇ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਉਨ੍ਹਾਂ ਦੇ ਨਾਲ ਘੁੰਮਦੇ ਨਜ਼ਰ ਆਏ। ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। 

Advertisement