ਰਾਹੁਲ ਗਾਂਧੀ ਦੀ ਸੰਸਦ ਵਿੱਚ ਵਾਪਸੀ
ਚੰਡੀਗੜ੍ਹ,7ਅਗਸਤ(ਵਿਸ਼ਵ ਵਾਰਤਾ)-ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋ ਗਈ ਹੈ। ਲੋਕ ਸਭਾ ਸਕੱਤਰੇਤ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਲਈ ਲੋਕ ਸਭਾ ਮੈਂਬਰਸ਼ਿਪ ਵਾਪਸ ਲੈਣ ਦੇ ਦਰਵਾਜ਼ੇ ਖੁੱਲ੍ਹ ਗਏ ਹਨ।
ਦੱਸ ਦੇਈਏ ਕਿ ਸੁਪਰੀਮ ਕੋਰਟ ਵੱਲੋਂ ਸ਼ੁੱਕਰਵਾਰ ਨੂੰ ‘ਮੋਦੀ’ ਸਰਨੇਮ ਟਿੱਪਣੀ ਮਾਮਲੇ ‘ਚ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਬਾਅਦ ਲੋਕ ਸਭਾ ਸਕੱਤਰੇਤ ਨੇ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ। ਉਨ੍ਹਾਂ ਨੂੰ ਮਾਰਚ 2023 ਵਿੱਚ ਹੇਠਲੇ ਸਦਨ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।