ਨਵੀਂ ਦਿੱਲੀ, 16 ਦਸੰਬਰ – ਰਾਹੁਲ ਗਾਂਧੀ ਨੇ ਅੱਜ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ| ਰਾਹੁਲ ਗਾਂਧੀ ਨੂੰ ਪ੍ਰਧਾਨ ਚੁਣੇ ਜਾਣ ਦਾ ਸਰਟੀਫਿਕੇਟ ਸੌਂਪਿਆ ਗਿਆ|
ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਤੇ ਹੋਰ ਆਗੂ ਰਹੇ ਮੌਜੂਦ
ਦਿੱਲੀ ਦੇ 24 ਅਕਬਰ ਰੋਡ ਸਥਿਤ ਕਾਂਗਰਸ ਦਫਤਰ ‘ਤੇ ਇੱਕ ਪ੍ਰੋਗਰਾਮ ‘ਚ ਹੋਈ ਰਾਹੁਲ ਗਾਂਧੀ ਦੀ ਤਾਜਪੋਸ਼ੀ ਮੌਕੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪ੍ਰਿਯੰਕਾ ਗਾਂਧੀ, ਰਾਬਰਟ ਵਾਡਰਾ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ| ਰਾਹੁਲ ਗਾਂਧੀ ਨੇ 132 ਸਾਲ ਪੁਰਾਣੀ ਪਾਰਟੀ ਦੀ ਕਮਾਨ ਨੂੰ ਸੰਭਾਲਿਆ ਹੈ| ਰਾਹੁਲ ਗਾਂਧੀ ਨੂੰ 11 ਦਸੰਬਰ ਨੂੰ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਸੀ|
ਕਾਂਗਰਸੀ ਵਰਕਰਾਂ ਨੇ ਮਨਾਏ ਜਸ਼ਨ
ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨੇ ਪਟਾਕੇ ਚਲਾ ਕੇ ਅਤੇ ਮਠਿਆਈਆਂ ਵੰਡ ਕੇ ਜਸ਼ਨ ਮਨਾਏ|
60ਵੇਂ ਪ੍ਰਧਾਨ ਹਨ ਰਾਹੁਲ ਗਾਂਧੀ
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਪ੍ਰਧਾਨ ਅਹੁਦਾ ਸੰਭਾਲਣ ਵਾਲੇ ਨਹਿਰੂ-ਗਾਂਧੀ ਪਰਿਵਾਰ ਦੇ ਛੇਵੇਂ ਅਤੇ ਕਾਂਗਰਸ ਦੇ 60ਵੇਂ ਮੈਂਬਰ ਹੋਣਗੇ|
ਸੋਨੀਆ ਗਾਂਧੀ ਰਹੀ 19 ਸਾਲ ਕਾਂਗਰਸ ਦੀ ਪ੍ਰਧਾਨ
ਰਾਹੁਲ ਗਾਂਧੀ ਤੋਂ ਪਹਿਲਾਂ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਕਾਂਗਰਸ ਪ੍ਰਧਾਨ ਦੇ ਅਹੁਦੇ ਉਤੇ ਲਗਾਤਾਰ 19 ਸਾਲ ਰਹੀ| ਉਹ 1998 ਤੋਂ 2017 ਤੱਕ ਕਾਂਗਰਸ ਦੀ ਪ੍ਰਧਾਨ ਰਹੀ|