ਰੂਸ-ਯੂਕਰੇਨ ਸੰਕਟ: ਯੂਕਰੇਨ ‘ਚ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਲੱਗੀ ਗੋਲੀ
ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ
ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ)-ਰੂਸ ਅਤੇ ਯੂਕਰੇਨ ਵਿੱਚ ਜੰਗ ਜਾਰੀ ਹੈ। ਜਿਸ ਦੇ ਚਲਦਿਆਂ ਯੂਕਰੇਨ ’ਚ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।ਰੂਸ ਲਗਾਤਾਰ ਯੂਕਰੇਨ ਤੇ ਹਮਲੇ ਕਰ ਰਿਹਾ ਹੈ,ਹਮਲਿਆਂ ਵਿੱਚ ਯੂਕਰੇਨ ਦੀਆਂ ਇਮਾਰਤਾਂ ਨੂੰ ਜਿੱਥੇ ਤਬਾਹ ਕੀਤਾ ਜਾ ਰਿਹਾ ਹੈ ਉਥੇ ਸੈਂਕੜੇ ਲੋਕਾਂ ਦੀ ਜਾਨ ਚੱਲੀ ਗਈ। ਅਜਿਹੇ ਵਿੱਚ ਯੂਕਰੇਨ ਵਿੱਚ ਪੜ੍ਹਾਈ ਕਰਨ ਗਏ ਭਾਰਤੀ ਵਿਦਿਆਰਥੀ ਉਥੇ ਫਸੇ ਹੋਏ ਹਨ। ਹੁਣ ਉਥੇ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗ ਗਈ ਹੈ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਪੋਲੈਂਡ ਸਰਹੱਦ ‘ਤੇ ਭਾਰਤੀਆਂ ਨੂੰ ਲੈਣ ਗਏ ਸੇਵਾਮੁਕਤ ਜਨਰਲ ਵੀਕੇ ਸਿੰਘ ਨੇ ਦਿੱਤੀ ਉਹਨਾਂ ਨੇ ਦੱਸਿਆ ਕਿ ਕੀਵ ‘ਚ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਇਕ ਹੋਰ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਯੂਕਰੇਨ ਵਿੱਚ ਮੌਤ ਹੋ ਗਈ ਸੀ।