ਰੋਡਵੇਜ਼ ਦੇ ਠੇਕਾ ਮੁਲਾਜ਼ਮ ਤਿੰਨ ਦਿਨਾਂ ਲਈ ਕਰਨਗੇ ਸਰਕਾਰੀ ਬੱਸਾਂ ਦਾ ਚੱਕਾ ਜਾਮ
ਚੰਡੀਗੜ੍ਹ,8ਅਗਸਤ(ਵਿਸ਼ਵ ਵਾਰਤਾ)- ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਰਾਜ ਪੱਧਰੀ ਆਜ਼ਾਦੀ ਦਿਵਸ ਮੌਕੇ ਸਮੂਹ ਮੁਲਾਜ਼ਮ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ। ਪਰ ਹੁਣ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ ਸੀ।