ਰਜ਼ੀਆ ਸੁਲਾਤਾਨਾ ਵੱਲੋਂ ਈਦ-ਉਲ-ਜੁਹਾ (ਬਕਰੀਦ) ਦੀ ਵਧਾਈ

907
Advertisement


ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਸੰਪੂਰਨ ਲੋਕਾਈ ਦੀ ਪਵਿੱਤਰ ਤਿਉਹਾਰ ਈਦ-ਉਲ-ਜੁਹਾ (ਬਕਰੀਦ) ਦੀ ਵਧਾਈ ਪੇਸ਼ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਦੀ ਸਿਹਤਯਾਬੀ ਅਤੇ ਤਰੱਕੀ ਵਾਸਤੇ ਵੀ ਅੱਲ੍ਹਾ ਕੋਲੋਂ ਦੁਆ ਮੰਗੀ ਹੈ।
ਰਜ਼ੀਆ ਸੁਲਤਾਨਾ ਨੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਈਦ-ਉਲ-ਜੁਹਾ (ਬਕਰੀਦ) ਦਾ ਪਵਿੱਤਰ ਤਿਉਹਾਰ ਪੈਗੰਬਰ ਹਜ਼ਰਤ ਇਬਰਾਹਿਮ ਜੀ ਦੀ ਅੱਲ੍ਹਾ ਪ੍ਰਤੀ ਪੂਰੀ ਸ਼ਰਧਾ ਅਤੇ ਸਮਰਪਣ ਦੀ ਭਾਵਨਾ ਨੂੰ ਪ੍ਰਗਟਾਉਦਾ ਹੈ। ਇਸ ਦਿਹਾੜੇ ਨੂੰ ਮਨਾਉਣ ਦਾ ਮੁੱਖ ਮੰਤਵ ਇਹ ਹੋਣਾ ਚਾਹੀਦਾ ਹੈ ਕਿ ਸਮਾਜ ਵਿੱਚ ਇਕਸੁਰਤਾ ਤੇ ਭਰਾਤਰੀਭਾਵ ਦੀ ਭਾਵਨਾ ਪੈਦਾ ਕਰਕੇ ਸ਼ਾਂਤੀ ਦਾ ਮਾਹੌਲ ਸਥਾਪਿਤਾ ਕੀਤਾ ਜਾ ਸਕੇ। ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਲੋਕਾਂ ਨੂੰ ਇਸ ਦਿਹਾੜੇ ਮੌਕੇ ਇਹ ਅਹਿਦ ਲੈਣ ਲਈ ਵੀ ਅਪੀਲ ਕੀਤੀ ਕਿ ਭਵਿੱਖ ਵਿੱਚ ਗਰੀਬ ਗੁਰਬਿਆਂ ਦੀ ਸਹਾਇਤਾ ਕੀਤੀ ਜਾਵੇ।

Advertisement

LEAVE A REPLY

Please enter your comment!
Please enter your name here