ਲਖੀਮਪੁਰ ਖੀਰੀ ਕਾਂਡ ਨਾਲ ਜੁੜੀ ਵੱਡੀ ਖਬਰ
ਕਿਸਾਨਾਂ ਅਤੇ ਪ੍ਰਸ਼ਾਸ਼ਨ ਵਿਚਾਲੇ ਬਣੀ ਸਹਿਮਤੀ
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 45-45 ਲੱਖ ਰੁਪਏ ਦਾ ਮੁਆਵਜ਼ਾ
ਜਖਮੀਆਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ
ਚੰਡੀਗੜ੍ਹ,4 ਅਕਤੂਬਰ(ਵਿਸ਼ਵ ਵਾਰਤਾ)- ਲਖੀਮਪੁਰ ਖੀਰੀ ਵਿਖੇ ਕੱਲ੍ਹ ਹੋਈ ਹਿੰਸਾ ਦੌਰਾਨ ਮਾਰੇ ਗਏ ਕਿਸਾਨਾਂ ਦੇ ਰੋਸ ਵਜੋਂ ਕੱਲ੍ਹ ਤੋਂ ਹੀ ਉੱਤਰ ਪ੍ਰਦੇਸ਼ ਸਮੇਤ ਪੂਰੇ ਦੇਸ਼ ਵਿੱਚ ਧਰਨੇ ਪ੍ਰਦਰਸ਼ਨ ਜਾਰੀ ਹਨ । ਇਸ ਦੌਰਾਨ ਖਬਰ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਅਤੇ ਪ੍ਰਸ਼ਾਸ਼ਨ ਵਿਚਕਾਰ ਚੱਲ ਰਹੀ ਬੈਠਕ ਵਿੱਚ ਸਮਝੌਤਾ ਹੋ ਚੁੱਕਿਆ ਹੈ। ਜਿਸ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਅਤੇ ਜਖਮੀਆਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਉੱਤਰ ਪ੍ਰਦੇਸ਼ ਦੇਵੇਗੀ ਅਤੇ ਇਸ ਦੇ ਨਾਲ ਹੀ ਸਰਕਾਰੀ ਨੌਕਰੀ ਅਤੇ ਮਾਮਲੇ ਦੀ ਨਿਰਪੱਖ ਨਿਆਇਕ ਜਾਂਂਚ ਹਾਈਕੋਰਟ ਦੇ ਕਿਸੇ ਰਿਟਾ.ਜੱਜ ਤੋਂ ਕਰਵਾਉਣ ਦੀ ਮੰਗ ਵੀ ਪ੍ਰਸ਼ਾਸ਼ਨ ਨੇ ਮੰਨ ਲਈ ਹੈ।