ਮਾਨਸਾ, 19 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਵਿਚ ਵੱਡੀ ਪੱਧਰ *ਤੇ ਵੋਟਾਂ ਭੁਗਤਨ ਵਾਲੇ ਮਾਨਸਾ ਜ਼ਿਲ੍ਹੇ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਭੁਗਤਨ ਲਈ ਜ਼ਿਲ੍ਹੇ ਦੇ ਸੀਨੀਅਰ ਕਪਤਾਨ ਪੁਲੀਸ ਮਨਧੀਰ ਸਿੰਘ ਵੱਲੋਂ ਲੋਕਾਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੱਡਾ ਵਿਸ਼ਵਾਸ਼ ਪ੍ਰਗਟ ਕਰਦਿਆਂ ਅਮਨ ਸ਼ਾਂਤੀ ਲਈ ਲੋਕਾਂ ਅਤੇ ਸਿਆਸੀ ਧਿਰਾਂ ਵੱਲੋਂ ਦਿੱਤੇ ਸਹਿਯੋਗ ਦਾ ਉਹ ਪੁਲੀਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਭਰ ਦੇ ਲੋਕਾਂ ਦੇ ਰਿਣੀ ਰਹਿਣਗੇ।
ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਅਮਨ—ਅਮਾਨ ਨਾਲ ਨੇਪਰੇ ਚੜ੍ਹ ਗਈਆਂ ਹਨ ਅਤੇ ਕਿਤੋਂ ਵੀ ਕੋਈ ਵੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਪੁਲੀਸ ਅਧਿਕਾਰੀ ਨੇ ਅੱਜ ਅੱਕਾਂਵਾਲੀ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ—ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਵਧਾਈ ਦੇ ਪਾਤਰ ਹਨ, ਜਿੰਨ੍ਹਾਂ ਨੇ ਸ਼ਾਂਤੀਪੂਰਨ ਢੰਗ ਨਾਲ ਆਪਣੀ ਵੋਟ ਦਾ ਮਤਦਾਨ ਕੀਤਾ।
ਫੋਟੋ ਕੈਪਸ਼ਨ: ਮਾਨਸਾ ਦੇ ਐਸਐਸਪੀ ਮਨਧੀਰ ਸਿੰਘ, ਵੋਟਾਂ ਪੈਣ ਦੌਰਾਨ ਇਕ ਪੋਲਿੰਗ ਬੂਥ ਦਾ ਜਾਇਜਾ ਲੈਂਦੇ ਹੋਏ।