ਲੋਕ ਸਭਾ ਚੋਣਾਂ – ਅੱਜ ਸ੍ਰੀ ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਹਲਕੇ ‘ਚ ਪ੍ਰਚਾਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਸਮਰਾਲਾ ਤੇ ਮੁੱਲਾਂਪੁਰ ਦਾਖਾ ‘ਚ ਕਰਨਗੇ ਰੋਡ ਸ਼ੋਅ
ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ) ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਪਾਰਾ ਵਧਦਾ ਹੀ ਜਾ ਰਿਹਾ ਹੈ। ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜੋਰਾਂ ਤੇ ਹੈ। ਇਸੇ ਲੜੀ ਦੇ ਚਲਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਕਰਨਗੇ। ਮੁੱਖ ਮੰਤਰੀ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਹਲਕੇ ਵਿੱਚ ਆਪ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਇਸ ਦੇ ਨਾਲ ਹੀ ਉਹ ਸਮਰਾਲਾ ਦੇ ਮੁੱਲਾਂਪੁਰ ਦਾਖਾ ਵਿੱਚ ਰੋਡ ਸ਼ੋਅ ਕਰਨਗੇ।