ਲੋਕ ਸਭਾ ਚੋਣਾਂ 2024- ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਭਰੀ ਨਾਮਜ਼ਦਗੀ
ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜਨਗੇ। ਜਿਸ ਦੇ ਲਈ ਅੰਮ੍ਰਿਤਪਾਲ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਅੰਮ੍ਰਿਤਪਾਲ ਵੱਲੋਂ ਉਸ ਦੇ ਚਾਚਾ ਅਤੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਅੰਮ੍ਰਿਤਪਾਲ ਦੇ ਵਕੀਲ ਹਰਜੋਤ ਸਿੰਘ, ਉਸ ਦੇ ਰਿਸ਼ਤੇਦਾਰ ਸੁਖਚੈਨ ਸਿੰਘ ਸਮੇਤ ਪੰਜ ਮੈਂਬਰ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪੁੱਜੇ ਅਤੇ ਅੰਮ੍ਰਿਤਪਾਲ ਦੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ।