ਲੋਕ ਸਭਾ ਚੋਣਾਂ 2024 – ਅੱਜ ਪੰਜਵੇਂ ਪੜਾਅ ਵਿੱਚ 8 ਰਾਜਾਂ ਦੀਆਂ 49 ਸੀਟਾਂ ਤੇ ਹੋਵੇਗੀ ਵੋਟਿੰਗ
ਚੰਡੀਗੜ੍ਹ, 20 ਮਈ(ਵਿਸ਼ਵ ਵਾਰਤਾ)- 2024 ਦੀਆਂ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਅੱਜ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਗੇੜ ਵਿੱਚ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ ਅਤੇ ਪੀਯੂਸ਼ ਗੋਇਲ ਸਮੇਤ 9 ਕੇਂਦਰੀ ਮੰਤਰੀ ਚੋਣ ਮੈਦਾਨ ਵਿੱਚ ਹਨ। ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਰਾਏਬਰੇਲੀ ਤੋਂ ਚੋਣ ਲੜ ਰਹੇ ਹਨ। ਚੋਣ ਕਮਿਸ਼ਨ ਮੁਤਾਬਕ ਪੰਜਵੇਂ ਪੜਾਅ ਦੀਆਂ ਚੋਣਾਂ ਵਿੱਚ 695 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 613 ਪੁਰਸ਼ ਅਤੇ 82 ਮਹਿਲਾ ਉਮੀਦਵਾਰ ਹਨ।