ਲੋਕ ਸਭਾ ਚੋਣਾਂ 2024 – ਕਾਂਗਰਸ ਵੱਲੋਂ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ
ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕਾਂਗਰਸ ਨੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ। ਉਮੀਦਵਾਰਾਂ ਦੀ ਇਸ ਸੂਚੀ ਵਿੱਚ ਕਈ ਵੱਡੇ ਨਾਮ ਸ਼ਾਮਲ ਹਨ। ਜਾਰੀ ਕੀਤੀ ਗਈ ਇਸ ਸੂਚੀ ਵਿੱਚ ਤਿੰਨ ਰਾਜਾਂ ਦੀਆਂ ਚਾਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਨੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਅਦਾਕਾਰ ਤੋਂ ਸਿਆਸਤਦਾਨ ਬਣੇ ਰਾਜ ਬੱਬਰ ਨੂੰ ਉਮੀਦਵਾਰ ਐਲਾਨਿਆ ਹੈ। ਹਿਮਾਚਲ ਪ੍ਰਦੇਸ਼ ਦੀ ਕਾਂਗੜਾ ਸੀਟ ‘ਤੇ ਸੀਨੀਅਰ ਕਾਂਗਰਸੀ ਨੇਤਾ ਆਨੰਦ ਸ਼ਰਮਾ, ਹਮੀਰਪੁਰ ਲੋਕ ਸਭਾ ਸੀਟ ਤੋਂ ਸਤਪਾਲ ਰਾਏਜ਼ਾਦਾ ਅਤੇ ਮਹਾਰਾਸ਼ਟਰ ਦੀ ਮੁੰਬਈ ਉੱਤਰੀ ਸੀਟ ਤੋਂ ਭੂਸ਼ਣ ਪਾਟਿਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।