ਲੋਕ ਸਭਾ ਚੋਣਾਂ 2024- ਰਾਹੁਲ ਗਾਂਧੀ ਅੱਜ ਦਿੱਲੀ ਦੇ ਚਾਂਦਨੀ ਚੌਂਕ ‘ਚ ਕਰਨਗੇ ਰੈਲੀ
ਚੰਡੀਗੜ੍ਹ, 18ਮਈ(ਵਿਸ਼ਵ ਵਾਰਤਾ)- ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਦਿੱਲੀ ਦੇ ਚਾਂਦਨੀ ਚੌਕ ‘ਚ ਚੋਣ ਰੈਲੀ ਕਰਨਗੇ। ਜ਼ਿਕਰਯੋਗ ਹੈ ਕਿ ਦਿੱਲੀ ਦੀਆਂ 7 ਲੋਕ ਸਭਾ ਸੀਟਾਂ ਲਈ 25 ਮਈ ਨੂੰ ਚੋਣਾਂ ਹੋਣੀਆਂ ਹਨ। ਦਿੱਲੀ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕੱਠੇ ਚੋਣ ਲੜ ਰਹੀਆਂ ਹਨ। ‘ਆਪ’ ਨੇ ਚਾਰ ਅਤੇ ਕਾਂਗਰਸ ਨੇ ਤਿੰਨ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਕਾਂਗਰਸ ਨੇ ਚਾਂਦਨੀ ਚੌਂਕ ਸੀਟ ਤੋਂ ਸਾਬਕਾ ਸੰਸਦ ਮੈਂਬਰ ਜੇਪੀ ਅਗਰਵਾਲ ਨੂੰ ਟਿਕਟ ਦਿੱਤੀ ਹੈ।