ਲੋਕ ਸਭਾ ਚੋਣਾਂ 2024 -ਵਾਲਮੀਕਿ ਐਕਸ਼ਨ ਫੋਰਸ ਵੱਲੋਂ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਨੂੰ ਸਮਰਥਨ ਦੇਣ ਦਾ ਐਲਾਨ
ਜਲੰਧਰ,17 ਮਈ(ਵਿਸ਼ਵ ਵਾਰਤਾ)- : ਵਾਲਮੀਕਿ ਐਕਸ਼ਨ ਫੋਰਸ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਵਿਖੇ ਪਹੁੰਚੇ ਐਕਸ਼ਨ ਫੋਰਸ ਦੇ ਨੌਜਵਾਨਾਂ ਨੇ ਕਿਹਾ ਕਿ ਚੰਨੀ ਹੀ ਅਜਿਹੇ ਆਗੂ ਹਨ, ਜੋ ਦੱਬੇ-ਕੁਚਲੇ ਅਤੇ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਦੀ ਗੱਲ ਕਰਦੇ ਹਨ, ਕਿਉਂਕਿ ਚੰਨੀ ਨੇ ਬਤੌਰ ਤਕਨੀਕੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦਾ ਹਮੇਸ਼ਾ ਖਿਆਲ ਰੱਖਿਆ ਲੋੜਵੰਦ ਪਰਿਵਾਰਾਂ ਅਤੇ ਇਨ੍ਹਾਂ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਸੰਸਥਾ ਦੇ ਮੁਖੀ ਪ੍ਰਦੀਪ ਸਿੰਘ ਨੇ ਕਿਹਾ ਕਿ ਸ੍ਰੀ ਚੰਨੀ ਨੇ ਬਿਜਲੀ ਅਤੇ ਪਾਣੀ ਦੇ ਬਕਾਇਆ ਬਿੱਲਾਂ ਨੂੰ ਮੁਆਫ਼ ਕਰਕੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜੋ ਬਕਾਇਆ ਅਦਾ ਕਰਨ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਲਾਲ ਲਕੀਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਵੱਲੋਂ ਮਾਲਕੀ ਹੱਕ ਦੇ ਕੇ ਵੱਡੀਆਂ ਆਸਾਂ ਹਨ ਕਿ ਉਹ ਲੋਕ ਸਭਾ ਵਿੱਚ ਜਾ ਕੇ ਆਪਣੀ ਗੱਲ ਕਰਨਗੇ। ਪੰਕਜਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ਪਵਨ ਕੁਮਾਰ, ਲਾਭਦੀਪ ਸਿੰਘ ਆਦਿ ਹਾਜ਼ਰ ਸਨ।