ਚੰਡੀਗੜ/ਲੰਡਨ, 12 ਅਕਤੂਬਰ (ਵਿਸ਼ਵ ਵਾਰਤਾ) : ਇੰਗਲੈਂਡ ਫੇਰੀ ‘ਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਦਾ ਲੰਡਨ ਪਹੁੰਚਣ ‘ਤੇ ਪ੍ਰਭਜੋਤ ਸਿੰਘ ਮੋਹੀ ਤੇ ਉਹਨਾਂ ਦੇ ਸਾਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਜਿਹਨਾਂ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਐਨ.ਆਰ.ਆਈ ਸਮਾਜ ਦੇ ਹਿੱਤਾਂ ‘ਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਰਾਣਾ ਕੇ.ਪੀ ਦਾ ਧੰਨਵਾਦ ਪ੍ਰਗਟਾਇਆ। ਇਸ ਮੌਕੇ ਉਹਨਾਂ ਨਾਲ ਪੰਜਾਬ ਕਾਂਗਰਸ ਜਨਰਲ ਸਕੱਤਰ ਪਵਨ ਦੀਵਾਨ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਸਨ।
ਇਸ ਮੌਕੇ ਰਾਣਾ ਕੇ.ਪੀ ਨੇ ਕਿਹਾ ਕਿ ਐਨ.ਆਰ.ਆਈ ਸਮਾਜ ਨੇ ਇਥੇ ਵਿਦੇਸ਼ਾਂ ‘ਚ ਆਪਣੇ ਖੂਨ ਪਸੀਨੇ ਨਾਲ ਭਾਰਤ ਦਾ ਨਾਂਮ ਰੋਸ਼ਨ ਕੀਤਾ ਹੈ ਅਤੇ ਅੱਜ ਵੀ ਉਹ ਆਪਣੀ ਮਿੱਟੀ ਨਾਲ ਦਿਲੋਂ ਜੁੜੇ ਹੋਏ ਹਨ। ਉਹਨਾਂ ਨੇ ਪੰਜਾਬ ਦੀ ਤਰੱਕੀ ‘ਚ ਐਨ.ਆਰ.ਆਈ ਸਮਾਜ ਦੇ ਯੋਗਦਾਨ ਦੀ ਲੋੜ ਉਪਰ ਜ਼ੋਰ ਦਿੰਦਿਆਂ ਕਿਹਾ ਕਿ ਉਹ ਸੂਬੇ ਦੀਆਂ ਸਿਆਸੀ ਪਾਰਟੀਆਂ ਤੇ ਇਹਨਾਂ ਨਾਲ ਜੁੜੇ ਲੋਕਾਂ ਨੂੰ ਫੰਡ ਦੇਣ ਦੀ ਬਜਾਏ, ਉਥੋਂ ਦੇ ਲੋਕਾਂ ਦੀ ਭਲਾਈ ਵਾਸਤੇ ਸਿਹਤ ਤੇ ਸਿੱਖਿਆ ਖੇਤਰ ‘ਚ ਆਪਣਾ ਵੱਢਮੁੱਲਾ ਹਿੱਸਾ ਪਾਉਣ। ਉਹਨਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਨਾਲ ਇਥੋਂ ਦਾ ਮਾਹੌਲ ਬਦਲਿਆ ਹੈ ਅਤੇ ਸਰਕਾਰ ਆਉਂਦੇ ਦਿਨਾਂ ‘ਚ ਐਨ.ਆਰ.ਆਈ ਸਮਾਜ ਦੇ ਹਿੱਤਾਂ ‘ਚ ਬਹੁਤ ਸਾਰੇ ਕਦਮ ਚੁੱਕੇ ਜਾਣਗੇ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਦਲਬੀਰ ਸਿੰਘ ਗੌਸਲ, ਗੁਰਦਿਆਲ ਸਿੰਘ ਧਾਲੀਵਾਲ, ਰੂਪ ਸਿੰਘ ਵੜਿੰਗ, ਨਵਜੋਤ ਸਿੰਘ ਜੋਤੀ, ਤਰਲੋਕ ਸਿੰਘ, ਜੋਨੀ ਹੇਅਰ, ਸਾਈਮਨ ਸੇਖੋਂ ਵੀ ਮੌਜ਼ੂਦ ਰਹੇ।
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ...