ਵਨਡੇ ਵਿਸ਼ਵ ਕੱਪ ਵਿੱਚ ਅੱਜ ਆਸਟ੍ਰੇਲੀਆ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,12ਅਕਤੂਬਰ(ਵਿਸ਼ਵ ਵਾਰਤਾ)-ਵਿਸ਼ਵ ਕੱਪ 2023 ‘ਚ ਅੱਜ ਆਸਟ੍ਰੇਲੀਆ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਲਖਨਊ ਵਿਖੇ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ। ਦੱਸ ਦਈਏ ਕਿ ਇਸ ਵਿਸ਼ਵ ਕੱਪ ਵਿੱਚ ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੈ। ਆਸਟਰੇਲੀਆ ਨੂੰ ਆਪਣੇ ਪਹਿਲੇ ਮੈਚ ਵਿੱਚ ਭਾਰਤ ਤੋਂ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਥੇ ਹੀ ਦੱਖਣੀ ਅਫਰੀਕਾ ਨੇ ਸ਼੍ਰੀਲੰਕਾ ਨੂੰ 102 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਦੱਖਣੀ ਅਫ਼ਰੀਕਾ: ਟੇਂਬਾ ਬਾਵੁਮਾ (ਕਪਤਾਨ), ਕੁਇੰਟਨ ਡੀ ਕਾਕ (ਵਿਕਟਕੀਪਰ), ਰਾਸੀ ਵੈਨ ਡੇਰ ਡੁਸੇਨ, ਏਡਨ ਮਾਰਕਰਮ, ਹੇਨਰਿਕ ਕਲਾਸੇਨ, ਡੇਵਿਡ ਮਿਲਰ, ਮਾਰਕੋ ਜੈਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਦਾ, ਗੇਰਾਲਟ ਕੋਏਟਜ਼ੀ ਅਤੇ ਲੁੰਗੀ ਨਗੀਦੀ।
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਸਟੀਵ ਸਮਿਥ, ਮਾਰਨਸ ਲੈਬੂਸ਼ੇਨ, ਗਲੇਨ ਮੈਕਸਵੈੱਲ, ਐਲੇਕਸ ਕੈਰੀ (ਵਿਕਟਕੀਪਰ), ਕੈਮਰਨ ਗ੍ਰੀਨ, ਐਡਮ ਜ਼ੈਂਪਾ, ਮਿਸ਼ੇਲ ਸਟਾਰਕ ਅਤੇ ਜੋਸ਼ ਹੇਜ਼ਲਵੁੱਡ।