ਵਨਡੇ ਵਿਸ਼ਵ ਕੱਪ 2023
ਅੱਜ ਅਫਗਾਨਿਸਤਾਨ ਦਾ ਸਾਹਮਣਾ ਆਸਟ੍ਰੇਲੀਆ ਨਾਲ
ਅੱਜ ਜਿੱਤ ਦੇ ਨਾਲ ਸੈਮੀਫਾਈਨਲ ਲਈ ਕੁਆਲੀਫਾਈ ਕਰ ਸਕਦਾ ਹੈ ਆਸਟ੍ਰੇਲੀਆ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ, 7ਨਵੰਬਰ(ਵਿਸ਼ਵ ਵਾਰਤਾ) ਵਨਡੇ ਵਿਸ਼ਵ ਕੱਪ 2023 ਦਾ 39ਵਾਂ ਮੈਚ ਅੱਜ 7 ਨਵੰਬਰ ਨੂੰ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦੁਪਹਿਰ 2:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:30 ਵਜੇ ਹੋਵੇਗਾ। ਦੱਸ ਦਈਏ ਕਿ ਇਹ ਮੈਚ ਦੋਵਾਂ ਟੀਮਾਂ ਲਈ ਬਹੁਤ ਮਹੱਤਵਪੂਰਨ ਹੈ। ਇਸ ਮੈਚ ਨੂੰ ਜਿੱਤ ਕੇ ਪੰਜ ਵਾਰ ਦੀ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਸੈਮੀਫਾਈਨਲ ਲਈ ਕੁਆਲੀਫਾਈ ਕਰ ਸਕਦੀ ਹੈ। ਇਸ ਦੇ ਨਾਲ ਹੀ ਇਸ ਵਿਸ਼ਵ ਕੱਪ ‘ਚ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕਰਨ ਵਾਲਾ ਅਫਗਾਨਿਸਤਾਨ ਜੇਕਰ ਇਹ ਮੈਚ ਜਿੱਤ ਜਾਂਦਾ ਹੈ ਤਾਂ ਉਹ ਸੈਮੀਫਾਈਨਲ ਦੀ ਦੌੜ ‘ਚ ਨਿਊਜ਼ੀਲੈਂਡ ਅਤੇ ਪਾਕਿਸਤਾਨ ਨੂੰ ਵੀ ਪਛਾੜ ਸਕਦਾ ਹੈ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਅਫਗਾਨਿਸਤਾਨ: ਹਸ਼ਮਤੁੱਲਾ ਸ਼ਹੀਦੀ (ਕਪਤਾਨ), ਰਹਿਮਤੁੱਲਾ ਗੁਰਬਾਜ਼, ਇਬਰਾਹਿਮ ਜ਼ਦਰਾਨ, ਰਹਿਮਤ ਸ਼ਾਹ, ਮੁਹੰਮਦ ਨਬੀ, ਅਜ਼ਮਤੁੱਲਾ ਉਮਰਜ਼ਈ, ਇਕਰਾਮ ਅਲੀਖਿਲ (ਵਿਕਟਕੀਪਰ), ਰਾਸ਼ਿਦ ਖਾਨ, ਮੁਜੀਬ ਉਰ ਰਹਿਮਾਨ, ਨੂਰ ਅਹਿਮਦ ਅਤੇ ਫਜ਼ਲਹਕ ਫਾਰੂਕੀ।
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਟ੍ਰੈਵਿਸ ਹੈੱਡ, ਡੇਵਿਡ ਵਾਰਨਰ, ਸਟੀਵ ਸਮਿਥ, ਮਾਰਨਸ ਲੈਬੁਸ਼ਗਨ, ਜੋਸ਼ ਇੰਗਲਿਸ (ਵਿਕਟਕੀਪਰ), ਮਾਰਕਸ ਸਟੋਇਨਿਸ, ਗਲੇਨ ਮੈਕਸਵੈੱਲ, ਐਡਮ ਜ਼ੈਂਪਾ, ਮਿਸ਼ੇਲ ਸਟਾਰਕ ਅਤੇ ਜੋਸ਼ ਹੇਜ਼ਲਵੁੱਡ।