ਵਨਡੇ ਵਿਸ਼ਵ ਕੱਪ 2023- ਇੰਗਲੈਂਡ ਤੇ ਬੰਗਲਾਦੇਸ਼ ਵਿਚਾਲੇ ਮੈਚ ਜਾਰੀ
ਇੰਗਲੈਂਡ ਨੇ ਬੰਗਲਾਦੇਸ਼ ਲਈ ਸੈੱਟ ਕੀਤਾ ਟਾਰਗੇਟ
ਚੰਡੀਗੜ੍ਹ, 10ਅਕਤੂਬਰ(ਵਿਸ਼ਵ ਵਾਰਤਾ)-ਵਿਸ਼ਵ ਕੱਪ 2023 ਦੇ ਦੂਜੇ ਡਬਲ ਹੈਡਰ ਦਾ ਪਹਿਲਾ ਮੈਚ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਸੰਘ (HPCA) ਸਟੇਡੀਅਮ ਵਿੱਚ ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਬੰਗਲਾਦੇਸ਼ ਨੂੰ 365 ਦੌੜਾਂ ਦਾ ਟੀਚਾ ਦਿੱਤਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 9 ਵਿਕਟਾਂ ਗੁਆ ਕੇ 364 ਦੌੜਾਂ ਬਣਾਈਆਂ।
ਹੁਣ ਬੰਗਲਾਦੇਸ਼ ਦੀ ਪਾਰੀ ਚੱਲ ਰਹੀ ਹੈ। ਬੰਗਲਾਦੇਸ਼ ਦੀ ਟੀਮ ਨੇ 3 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ਤੇ 17 ਦੌੜਾਂ ਬਣਾ ਲਈਆਂ ਹਨ।
ਦੱਸ ਦਈਏ ਕਿ ਦਿਨ ਦਾ ਦੂਜਾ ਮੈਚ ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ।