ਵਨਡੇ ਵਿਸ਼ਵ ਕੱਪ  2023 -ਇੰਗਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਇਸ ਸੀਜ਼ਨ ‘ਚ ਹਾਸਲ ਕੀਤੀ ਪਹਿਲੀ ਜਿੱਤ

0
77

ਵਨਡੇ ਵਿਸ਼ਵ ਕੱਪ  2023 -ਇੰਗਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਇਸ ਸੀਜ਼ਨ ‘ਚ ਹਾਸਲ ਕੀਤੀ ਪਹਿਲੀ ਜਿੱਤ

ਦਿਨ ਦਾ ਦੂਜਾ ਮੁਕਾਬਲਾ ਸ੍ਰੀਲੰਕਾ ਤੇ ਪਾਕਿਸਤਾਨ ਵਿਚਾਲੇ ਜਾਰੀ

ਚੰਡੀਗੜ੍ਹ,10ਅਕਤੂਬਰ(ਵਿਸ਼ਵ ਵਾਰਤਾ) ਵਨਡੇ ਵਿਸ਼ਵ ਕੱਪ 2023 ਵਿੱਚ ਇੰਗਲੈਂਡ ਨੇ ਪਹਿਲੀ ਜਿੱਤ ਦਰਜ ਕੀਤੀ ਹੈ। ਇੰਗਲੈਂਡ ਨੇ ਧਰਮਸ਼ਾਲਾ ਵਿੱਚ ਬੰਗਲਾਦੇਸ਼ ਨੂੰ 137 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਖ਼ਿਲਾਫ਼ ਟੀਮ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਦੱਸ ਦਈਏ ਕਿ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 9 ਵਿਕਟਾਂ ‘ਤੇ 364 ਦੌੜਾਂ ਬਣਾਈਆਂ। ਜਵਾਬ ਵਿੱਚ ਬੰਗਲਾਦੇਸ਼ ਦੀ ਟੀਮ 48.2 ਓਵਰਾਂ ਵਿੱਚ 227 ਦੌੜਾਂ ਬਣਾ ਕੇ ਆਲ ਆਊਟ ਹੋ ਗਈ।

ਦੱਸ ਦਈਏ ਕਿ ਅੱਜ ਵਿਸ਼ਵ ਕੱਪ ਵਿੱਚ ਦੋ ਮੁਕਾਬਲੇ ਖੇਡੇ ਜਾ ਰਹੇ ਹਨ। ਜਦਕਿ ਪਹਿਲੇ ਮੁਕਾਬਲੇ ਵਿੱਚ ਇੰਗਲੈਂਡ ਨੇ ਬੰਗਲਾਦੇਸ਼ ਨੂੰ ਹਰਾ ਕੇ ਜਿੱਤ ਹਾਸਲ ਕਰ ਲਈ ਹੈ। 

ਦਿਨ ਦਾ ਦੂਜਾ ਮੁਕਾਬਲਾ ਸ੍ਰੀਲੰਕਾ ਤੇ ਪਾਕਿਸਤਾਨ ਵਿਚਾਲੇ ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਦੀ ਟੀਮ ਨੇ ਪਾਕਿਸਤਾਨ ਨੂੰ ਜਿੱਤ ਲਈ 345 ਦੌੜਾਂ ਦਾ ਟੀਚਾ ਦਿੱਤਾ ਹੈ।