ਵਨਡੇ ਵਿਸ਼ਵ ਕੱਪ 2023 ‘ਚ ਅੱਜ ਹੋਣਗੇ ਦੋ ਮੁਕਾਬਲੇ
ਪਹਿਲਾ ਮੁਕਾਬਲਾ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚਾਲੇ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ)-ਵਨਡੇ ਵਿਸ਼ਵ ਕੱਪ 2023 ਵਿੱਚ, ਅੱਜ 28 ਅਕਤੂਬਰ ਨੂੰ ਦੋ ਮੈਚ (ਡਬਲ ਹੈਡਰ) ਖੇਡੇ ਜਾਣਗੇ। ਪਹਿਲੇ ਮੈਚ ‘ਚ ਆਸਟ੍ਰੇਲੀਆ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋਵੇਗਾ। ਇਹ ਮੈਚ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (ਐਚਪੀਸੀਏ) ਸਟੇਡੀਅਮ ਵਿੱਚ ਸਵੇਰੇ 10:30 ਵਜੇ ਹੋਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ 10:00 ਵਜੇ ਹੋਵੇਗਾ।
ਦਿਨ ਦਾ ਦੂਜਾ ਮੈਚ ਬੰਗਲਾਦੇਸ਼ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਨਿਊਜ਼ੀਲੈਂਡ: ਟੌਮ ਲੈਥਮ (ਕਪਤਾਨ ਅਤੇ ਵਿਕਟਕੀਪਰ), ਡੇਵੋਨ ਕੌਨਵੇ, ਵਿਲ ਯੰਗ, ਰਚਿਨ ਰਵਿੰਦਰਾ, ਡੇਰਿਲ ਮਿਸ਼ੇਲ, ਗਲੇਨ ਫਿਲਿਪਸ, ਮਾਰਕ ਚੈਪਮੈਨ, ਮਿਸ਼ੇਲ ਸੈਂਟਨਰ, ਮੈਟ ਹੈਨਰੀ, ਲੌਕੀ ਫਰਗੂਸਨ ਅਤੇ ਟ੍ਰੇਂਟ ਬੋਲਟ।
ਆਸਟਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਸਟੀਵ ਸਮਿਥ, ਮਾਰਨਸ ਲਾਬੂਸ਼ੇਨ, ਜੋਸ਼ ਇੰਗਲਿਸ (ਵਿਕਟਕੀਪਰ), ਕੈਮਰਨ ਗ੍ਰੀਨ, ਗਲੇਨ ਮੈਕਸਵੈੱਲ, ਐਡਮ ਜ਼ੈਂਪਾ, ਮਿਸ਼ੇਲ ਸਟਾਰਕ ਅਤੇ ਜੋਸ਼ ਹੇਜ਼ਲਵੁੱਡ।