ਵਨਡੇ ਵਿਸ਼ਵ ਕੱਪ 2023- ਭਾਰਤ ਬਨਾਮ ਨਿਊਜ਼ੀਲੈਂਡ
ਨਿਊਜ਼ੀਲੈਂਡ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ
ਭਾਰਤ ਲਈ ਮੁਹੰਮਦ ਸ਼ਮੀ ਨੇ ਲਈਆਂ 5ਵਿਕਟਾਂ
ਚੰਡੀਗੜ੍ਹ,22ਅਕਤੂਬਰ(ਵਿਸ਼ਵ ਵਾਰਤਾ)- ਵਿਸ਼ਵ ਕੱਪ ਦਾ 21ਵਾਂ ਮੈਚ ਅੱਜ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਜਾਰੀ ਹੈ। ਮੁਕਾਬਲਾ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਦੀ ਟੀਮ 273 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤੀ ਟੀਮ ਨੂੰ ਜਿੱਤ ਲਈ 274 ਦੌੜਾਂ ਦਾ ਟੀਚਾ ਮਿਲਿਆ ਹੈ।
ਦੱਸ ਦਈਏ ਕਿ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ। ਨਿਊਜ਼ੀਲੈਂਡ ਲਈ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਡੇਰਿਲ ਮਿਸ਼ੇਲ (130 ਦੌੜਾਂ) ਨੇ ਸੈਂਕੜਾ ਲਗਾਇਆ, ਜਦਕਿ ਰਚਿਨ ਰਵਿੰਦਰਾ (75 ਦੌੜਾਂ) ਨੇ ਅਰਧ ਸੈਂਕੜਾ ਲਗਾਇਆ। ਗਲੇਨ ਫਿਲਿਪਸ ਨੇ 23 ਦੌੜਾਂ ਦਾ ਯੋਗਦਾਨ ਦਿੱਤਾ।
ਭਾਰਤ ਲਈ ਮੁਹੰਮਦ ਸ਼ਮੀ ਨੇ 5 ਵਿਕਟਾਂ ਲਈਆਂ, ਜਦਕਿ ਕੁਲਦੀਪ ਯਾਦਵ ਨੇ 2 ਵਿਕਟਾਂ ਲਈਆਂ। ਮੁਹੰਮਦ ਸਿਰਾਜ ਅਤੇ ਜਸਪ੍ਰੀਤ ਬੁਮਰਾਹ ਨੂੰ ਵੀ ਇਕ-ਇਕ ਸਫਲਤਾ ਮਿਲੀ।