‘ਵਨ ਨੇਸ਼ਨ ਵਨ ਇਲੈਕਸ਼ਨ’ ਕਮੇਟੀ ਦੀ ਪਹਿਲੀ ਮੀਟਿੰਗ ਅੱਜ
ਚੰਡੀਗੜ੍ਹ, 23 ਸਤੰਬਰ(ਵਿਸ਼ਵ ਵਾਰਤਾ) : ‘ਵਨ ਨੇਸ਼ਨ, ਵਨ ਇਲੈਕਸ਼ਨ’ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਬਣਾਈ ਗਈ ਕਮੇਟੀ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਦੀ ਮੀਟਿੰਗ ਅੱਜ ਸਵੇਰੇ 11 ਵਜੇ ਦਿੱਲੀ ਵਿਖੇ ਹੋਵੇਗੀ, ਜਿਸ ਵਿਚ ਇਸ ਦੇ ਰੋਡਮੈਪ ‘ਤੇ ਚਰਚਾ ਕੀਤੀ ਜਾਵੇਗੀ। ਇਸ ਬੈਠਕ ‘ਚ ਰਾਮਨਾਥ ਕੋਵਿੰਦ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ, ਕਾਨੂੰਨ ਸਕੱਤਰ ਅਤੇ ਹੋਰ ਸ਼ਾਮਲ ਹੋਣਗੇ।