ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਵੱਲ੍ਹੋ ਦਿੱਤੇ ਚੰਗੇ ਸਨੇਹੇ
ਮਾਨਸਾ 5 ਜੂਨ( ਵਿਸ਼ਵ ਵਾਰਤਾ)- ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਕੂਲ ਬੰਦ ਹੋਣ ਕਾਰਨ ਬੱਚਿਆਂ ਨੇ ਅਪਣੇ ਘਰਾਂ ਚ ਪੋਦੇ ਲਗਾਕੇ ਵਾਤਾਵਰਣ ਦੀ ਸ਼ੁੱਧਤਾ ਦਾ ਸਨੇਹਾ ਦਿੱਤਾ।ਇਸ ਤੋਂ ਇਲਾਵਾ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਚ ਵੱਖ ਵੱਖ ਸਕੂਲਾਂ ਚ ਅਧਿਆਪਕਾਂ ਨੇ ਪੌਦੇ ਲਗਾਏ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਾਉਣ ਦਾ ਸੱਦਾ ਦਿੱਤਾ ਗਿਆ। ਅਧਿਆਪਕਾਂ ਵੱਲ੍ਹੋਂ ਆਨਲਾਈਨ ਪੜ੍ਹਾਈ ਦੇ ਨਾਲ ਨਾਲ ਅੱਜ ਵਾਤਾਵਰਣ ਦਿਵਸ ਮੌਕੇ ਬੱਚਿਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ।
ਸਰਕਾਰੀ ਸੈਕੰਡਰੀ ਸਮਾਰਟ ਸਕੂਲ ਦਲੇਲ ਸਿੰਘ ਵਾਲਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਗਰੂਪ ਭਾਰਤੀ ਨੇ ਪੌਦੇ ਲਗਾਕੇ ਵਾਤਾਵਰਣ ਦਿਵਸ ਮਨਾਇਆ ਗਿਆ, ਇਸ ਮੌਕੇ ਪ੍ਰਿੰਸੀਪਲ ਪਰਮਜੀਤ ਸਿੰਘ ਨੇ ਕਿਹਾ ਕਿ ਸਾਨੂੰ ਅਜਿਹੇ ਉਦਮ ਕਰਨ ਦੀ ਲੋੜ ਹੈ ਅਤੇ ਵਾਤਾਵਰਣ ਦੀ ਸੰਭਾਲ ਲਈ ਸਭਨਾਂ ਨੂੰ ਯਤਨ ਕਰਨ ਦੀ ਲੋੜ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਰਬਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਲਾਭ ਸਿੰਘ ,ਜ਼ਿਲ੍ਹਾ ਗਾਈਡੈਂਸ ਅਤੇ ਕੌਸਲਰ
ਨਰਿੰਦਰ ਸਿੰਘ ਮੌਹਲ ਨੇ ਵੱਖ ਵੱਖ ਆਨਲਾਈਨ ਮੀਟਿੰਗਾਂ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋ ਵੱਧ ਪੌਦੇ ਲਾਉਣ ਲਈ ਉਤਸ਼ਾਹਤ ਕੀਤਾ।