ਚੰਡੀਗੜ•, 3 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਘੱਲ ਖੁਰਦ ਪੁਲਿਸ ਚੌਂਕੀ ਜਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮਲਕੀਤ ਸਿੰਘ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸਤਨਾਮ ਸਿੰਘ ਵਾਸੀ ਪਿੰਡ ਕਰਮੂਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਚਲ ਰਹੇ ਪੁਲਿਸ ਕੇਸ ਵਿਚ ਰਾਜੀਨਾਮਾ ਕਲਮਬੱਧ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Punjab ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ
Punjab ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ 'ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ ਚੰਡੀਗੜ੍ਹ,...