ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਰਾਮਪੁਰਾ, ਬਠਿੰਡਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਰਾਮਪੁਰਾ, ਬਠਿੰਡਾ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਗਦੇਵ ਸਿੰਘ ਨੂੰ ਸ਼ਿਕਾਇਤਕਰਤਾ ਬਲਜਿੰਦਰ ਕੌਰ ਦੀ ਸ਼ਿਕਾਇਤ ‘ਤੇ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਦੋ ਧਿਰਾਂ ਵਿਚ ਚਲ ਰਹੇ ਝਗੜੇ ਵਿਚ ਆਪਸੀ ਰਾਜੀਨਾਮਾ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋ ਗਿਆ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...