ਵਿਜੀਲੈਂਸ ਵਲੋਂ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

206
Advertisement

ਚੰਡੀਗੜ, 21 ਮਾਰਚ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਕਾਰਜਕਾਰੀ ਇੰਜੀਨੀਅਰ ਪੀ.ਡਬਲਯੂ.ਡੀ. ਬੀ.ਐਂਡ.ਆਰ, ਗਿੱਦੜਬਾਹਾ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਕਾਰਜਕਾਰੀ ਇੰਜੀਨੀਅਰ ਪੀ.ਡਬਲਯੂ.ਡੀ.ਬੀ.ਐਂਡ.ਆਰ, ਗਿੱਦੜਬਾਹਾ, ਸ੍ਰੀ ਮੁਕਤਸਰ ਵਿਖੇ ਤਾਇਨਾਤ ਰਜਿੰਦਰਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਕੌਰ ਵਾਸੀ ਪਿੰਡ ਕਾਉਣੀ,ਗਿੱਦੜਬਾਹਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਤੀ ਜੋ ਕਿ ਇਸੇ ਵਿਭਾਗ ਵਿਚ ਬੇਲਦਾਰ ਵਜੋਂ ਤਾਇਨਾਤ ਸੀ ਦੀ ਮੌਤ ਹੋ ਜਾਣ ਤੋਂ ਬਾਅਦ ਬਕਾਇਆ ਫੰਡਜਾਰੀ ਕਰਨ ਬਦਲੇ ਉਕਤ ਕਲਰਕ ਵਲੋਂ 20 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Advertisement

LEAVE A REPLY

Please enter your comment!
Please enter your name here