ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਬਹਾਵ ਵਾਲਾ ਤਹਿਸੀਲ ਅਬੋਹਰ ਜਿਲਾ ਫਾਜ਼ਿਲਕਾ ਵਿਖੇ ਤਾਇਨਾਤ ਪਟਵਾਰੀ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਹਲਕਾ ਬਹਾਵ ਵਾਲਾ ਤਹਿਸੀਲ ਵਿਖੇ ਤਾਇਨਾਤ ਪਟਵਾਰੀ ਗੁਰਿੰਦਰਪਾਲ ਸਿੰਘ ਨੂੰ ਸ਼ਿਕਾਇਤਕਰਤਾ ਕੁਲਦੀਪ ਸਿੰਘ ਵਾਸੀ ਪਿੰਡ ਬਹਾਵ ਵਾਲਾ ਤਹਿਸੀਲ ਅਬੋਹਰ ਜਿਲਾ ਫਾਜ਼ਿਲਕਾ ਦੀ ਸ਼ਿਕਾਇਤ ‘ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਅਦਾਲਤ ਵੱਲੋਂ ਕੁਰਕ ਕੀਤੇ ਜਾਣ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਹੁਕਮ ‘ਤੇ ਪਟਵਾਰੀ ਵੱਲੋਂ ਰਿਪੋਰਟ ਕਰਨ ਦੇ ਇਵਜ ਵਿਚ 4000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Latest News: ਨੌਜਵਾਨਾਂ ਲਈ ਅਪਰੈਂਟਿਸਸ਼ਿਪ ਐਕਟ 1961 ਅਧੀਨ ਆਉਂਦੇ ਅਦਾਰਿਆਂ ਵਿੱਚ ਅਪਰੈਂਟਿਸਸ਼ਿਪ ਕਰਨ ਦਾ ਸੁਨਹਿਰੀ ਮੌਕਾ
Latest News: ਨੌਜਵਾਨਾਂ ਲਈ ਅਪਰੈਂਟਿਸਸ਼ਿਪ ਐਕਟ 1961 ਅਧੀਨ ਆਉਂਦੇ ਅਦਾਰਿਆਂ ਵਿੱਚ ਅਪਰੈਂਟਿਸਸ਼ਿਪ ਕਰਨ ਦਾ ਸੁਨਹਿਰੀ ਮੌਕਾ ਕਪੂਰਥਲਾ, 12 ਜਨਵਰੀ...