ਚੰਡੀਗਡ਼, 8 ਸਤੰਬਰ (ਵਿਸ਼ਵ ਵਾਰਤਾ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪਿੰਡ ਬਹਾਦਰਗਡ਼, ਬੀ.ਡੀ.ਪੀ.ਓ ਦੇ ਦਫਤਰ, ਸੰਗਰੂਰ ਵਿਖੇ ਤਾਇਨਾਤ ਇਕ ਪੰਚਾਇਤ ਸੈਕਟਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪੰਚਾਇਤ ਸੈਕਟਰੀ ਅਸ਼ੋਕ ਕੁਮਾਰ ਨੂੰ ਸ਼ਿਕਾਇਤਕਰਤਾ ਜਗਦੀਸ਼ ਰਾਏ, ਵਾਸੀ ਚੀਮਾ ਮੰਡੀ, ਤਹਿਸੀਲ ਸੁਨਾਮ ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਸ ਵਲੋਂ ਪਿੰਡ ਬਹਾਦਰਪੁਰ ਵਿਖੇ ਲਗਾਇਆਂ 7 ਸਮਰੀਬਲ ਮੋਟਰਾਂ ਦਾ ਚੈਕ ਪ੍ਰਾਪਤ ਕਰਨ ਬਦਲੇ ਪੰਚਾਇਤ ਸੈਕਟਰੀ ਵਲੋਂ 77 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪਡ਼ਤਾਲ ਉਪਰੰਤ ਉਕਤ ਪੰਚਾਇਤ ਸੈਕਟਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਵਿਜੀਲੈਂਸ ਵਲੋਂ ਪੰਚਾਇਤ ਸੈਕਟਰੀ 70 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
Advertisement
Advertisement