ਚੰਡੀਗੜ੍ਹ 4 ਸਤੰਬਰ (ਵਿਸ਼ਵ ਵਾਰਤਾ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਖਮਾਣੋ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਏ.ਐਫ.ਐਸ.ਓ ਤੇ ਫੂਡ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਖਮਾਣੋ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਏ.ਐਫ.ਐਸ.ਓਬਲਰਾਜ ਸਿੰਘ ਅਤੇ ਫੂਡ ਇੰਸਪੈਕਟਰ ਮਕੇਸ਼ ਕੁਮਾਰ ਸ਼ੁਕਲਾ ਨੂੰ ਸ਼ਿਕਾਇਤਕਰਤਾ ਦਵਿੰਦਰ ਸਿੰਘ ਸਰਕਾਰੀ ਡਿੱਪੂ ਹੋਲਡਰ ਸੈਦਪੂਰਾ, ਵਾਸੀ ਪਿੰਡ ਸੈਦਪੁਰਾ ਤਹਿਸੀਲ ਖਮਾਣੋ ਫਤਿਹਗੜ ਸਾਹਿਬ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਏ.ਐਫ.ਐਸ.ਓ ਤੇ ਫੂਡ ਇੰਸਪੈਕਟਰ ਵਲੋਂ ਲਾਭਪਾਤਰੀਆਂ ਲਈ ਸਰਕਾਰੀ ਕਣਕ ਦਾ ਕੋਟਾ ਦੇਣ ਬਦਲੇ4000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਤੇ ਫੂਡ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਵਿਜੀਲੈਂਸ ਵਲੋਂ ਫੂਡ ਸਪਲਾਈ ਵਿਭਾਗ ਦਾ ਏ.ਐਫ.ਐਸ.ਓ ਤੇ ਫੂਡ ਇੰਸਪੈਕਟਰ ਰਿਸ਼ਵਤ ਲੈਂਦੇ ਕਾਬੂ
Advertisement
Advertisement