ਚੰਡੀਗੜ੍ਹ 1 ਮਾਰਚ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਚੱਕ ਦੂਹੇਵਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇੱਕ ਮੁੱਖ ਸਿਪਾਹੀ ਤੇ ਸਿਪਾਹੀ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਚੱਕ ਦੂਹੇਵਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇਤਾਇਨਾਤ ਮੁੱਖ ਸਿਪਾਹੀ ਲਖਵੀਰ ਸਿੰਘ ਅਤੇ ਸਿਪਾਹੀ ਗੁਰਬਿੰਦਰ ਸਿੰਘ ਨੂੰ ਸ਼ਿਕਾਇਤ ਕਰਤਾ ਦਿਲਬਾਗ ਸਿੰਘ ਦੀ ਸ਼ਿਕਾਇਤ ‘ਤੇ 10,000 ਰੁਪਏ ਦੀਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ । ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁੱਖ ਸਿਪਾਹੀ ਅਤੇ ਸਿਪਾਹੀ ਵਲੋਂ ਉਸਦੇ ਖਿਲਾਫ਼ ਕੇਸ ਨਾ ਦਰਜ ਕਰਨ ਅਤੇ ਦੋਹਾਂ ਧਿਰਾਂ ਵਿਚ ਸਮਝੌਤਾ ਕਰਵਾਉਣ ਬਦਲੇ ਹੋਰ 10,000 ਰੁਪਏ ਦੀ ਮੰਗ ਕੀਤੀ ਗਈ । ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਉਕਤ ਮੁੱਖ ਸਿਪਾਹੀ ਅਤੇ ਸਿਪਾਹੀ ਨੂੰ ਪਹਿਲਾਂ ਹੀ 10,000 ਰੁਪਏ ਬਤੌਰ ਰਿਸ਼ਵਤ ਵਜੋਂ ਦੇ ਦਿੱਤੇ ਗਏ ਹਨ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਮੁੱਖ ਸਿਪਾਹੀ ਅਤੇ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ10,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ