ਵਿਜੀਲੈਂਸ ਵੱਲੋਂ ਜੁਲਾਈ ਮਹੀਨੇ ‘ਚ 14 ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ

345
Advertisement


ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿਛਲੇ ਮਹੀਨੇ ਦੌਰਾਨ ਕੁੱਲ 14 ਛਾਪੇ ਮਾਰਕੇ 14 ਸਰਕਾਰੀ ਮੁਲਾਜ਼ਮਾਂ ਸਮੇਤ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਨ੍ਹਾਂ ਵਿਚ ਮਾਲ ਮਹਿਕਮੇ ਦੇ 5 ਮੁਲਾਜ਼ਮ, ਪੁਲਿਸ ਵਿਭਾਗ ਦੇ 6 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 3 ਮੁਲਾਜਮ ਸ਼ਾਮਲ ਹਨ।
ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 13 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 14 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ।
ਉਨਾਂ ਦੱਸਿਆ ਕਿ ਇਸੇ ਦੌਰਾਨ 2 ਮੁਕੱਦਮਿਆਂ ਵਿਚ ਵੱਖ-ਵੱਖ ਅਦਾਲਤਾਂ ਵਲੋਂ ਦੋ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ ਸੁਣਾਏ ਗਏ ਜਿਨ੍ਹਾਂ ਵਿਚ ਰਵਿੰਦਰਪਾਲ ਸਿੰਘ ਸਾਬਕਾ ਪ੍ਰੋਡਕਸ਼ਨ ਮੇਨੈਜਰ, ਮਾਰਕਫੈਡ ਕਪੂਰਥਲਾ ਨੂੰ ਵਧੀਕ ਸੈਸ਼ਨਜ਼ ਜੱਜ ਕਪੂਰਥਲਾ ਦੀ ਅਦਾਲਤ ਵੱਲੋਂ 2 ਸਾਲ ਦੀ ਕੈਦ ਅਤੇ 5,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਅਤੇ ਪ੍ਰਕਾਸ਼ ਸਿੰਘ ਸੰਧੂ ਕਾਰਜਸਾਧਕ ਅਫਸਰ ਨਗਰ ਸੁਧਾਰ ਟਰੱਸਟ ਕਪੂਰਥਲਾ ਨੂੰ ਵਧੀਕ ਸੈਸ਼ਨਜ਼ ਜੱਜ ਕਪੂਰਥਲਾ ਦੀ ਅਦਾਲਤ ਵੱਲੋਂ 5 ਸਾਲ ਦੀ ਕੈਦ ਸਮੇਤ 50,000 ਰੁਪਏ ਦਾ ਜ਼ੁਰਮਾਨਾ ਦੀ ਸਜ਼ਾ ਸੁਣਾਈ ਗਈ।

Advertisement

LEAVE A REPLY

Please enter your comment!
Please enter your name here